ਦਿੱਲੀ ਪੁਲਿਸ ਦੀ ਹਿਰਾਸਤ ‘ਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਵਿਚ ਆਇਆ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਫਿਰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਹਰਜੋਤ ਬੈਂਸ ਦੇ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਹੋਰ ਵਰਕਰਾਂ ਅਤੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ।

ਉਥੇ ਹੀ ਦੂਜੇ ਪਾਸੇ ਭਾਜਪਾ ਵੱਲੋਂ ਵੀ ਕੇਜਰੀਵਾਲ ਖਿਲਾਫ਼ ਦਿੱਲੀ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਮੰਨਜਿੰਦਰ ਸਿਰਸਾ ਵੱਲੋਂ ‘ਆਪ’ ਸਰਕਾਰ ‘ਤੇ ਤਿਖੇ ਨਿਸ਼ਾਨੇ ਸਾਧੇ ‘ਤੇ ਉਨ੍ਹਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਈ.ਡੀ ਨੇ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਸੁਣਵਾਈ ਤੋਂ ਬਾਅਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।

Related Post