CM ਮਾਨ ਦੀ ਪਤਨੀ ਦਾ ਡਾ.ਗੁਰਪੀਤ ਕੌਰ ਨੇ ਦਿੱਤਾ ਧੀ ਨੂੰ ਜਨਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਨਨ੍ਹੀ ਪਰੀ ਨੇ ਜਨਮ ਲਿਆ ਹੈ। ਇਸ ਦੀ ਸੂਚਨਾਂ ਖੁਦ ਸੀ.ਐਮ ਮਾਨ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..।” ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ ਜਿਥੇ ਉਹਨਾਂ ਪਹਿਲੀ ਵਾਰ ਇਹ ਖ਼ਬਰ ਸਾਂਝੀ ਕੀਤੀ ਸੀ।

Related Post