ਚੰਡੀਗੜ੍ਹ: ਸ਼ੰਭੂ ਬਾਰਡਰ ‘ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ MSP ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾਂ ਹੱਲੇ ਵੀ ਜਾਰੀ ਹੈ। ਬੀਤੀ ਕੁਝ ਦਿਨ ਪਹਿਲਾ ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦੀ ਗੱਲ ਕਹਿ ਸੀ। ਪਰ ਇਹ ਅੰਦੋਲਨ ਕਿਸਾਨਾਂ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਪਰ ਅੱਜ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਇਕ ਫਿਰ ਤੋਂ ਅੰਦੋਲਨ ਸ਼ੁਰੂ ਕਰਨ ਦੀ ਗੱਲ ਕਹਿ ਹੈ। ਉਨ੍ਹਾਂ ਕਿਹਾ ਕੀ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਸਰਕਾਰ ਸਾਡੀ ਮੰਗਾਂ ‘ਤੇ ਵਿਚਾਰ ਨਹੀਂ ਕਰਦੀ ਤਾਂ 17 ਅਪ੍ਰੈਲ ਤੋਂ ਰੋਲ ਰੋਲੋ ਅੰਦੋਲਨ ਸ਼ੁਰੂ ਕਰ ਦਿੱਤਾ ਜਾਵੇਗਾ।