‘ਆਪ’ ਵੱਲੋਂ EC ਨੂੰ ਕੀਤੀ ਸ਼ਿਕਾਇਤ ‘ਤੇ ਬੋਲੇ ਸੁਖਬੀਰ ਬਾਦਲ

ਚੰਡੀਗੜ੍ਹ: ਬੀਤੀ ਦੋ ਦਿਨ ਪਹਿਲਾ ਆਮ ਆਦਮੀ ਪਾਰਟੀ ਪੰਜਾਬ ਦਾ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਪੰਜਾਬ ਸਿਬਿਨ ਸੀ. ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਮੁਲਾਕਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਬਾਦਲ ਖਿਲਾਫ਼ ਚੋਣ ਜਾਬਤੇ ਦੀ ਉਲਘਨਾਂ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਸਿਬਿਨ ਸੀ. ਨੂੰ ਇਕ ਪੱਤਰ ਲਿਖ ਕੇ ਅਕਾਲੀ ਦਲ ਵੱਲੋਂ ਕੱਢ ਜਾ ਰਹੀ ‘ਪੰਜਾਬ ਬਚਾਓ’ ਯਾਤਰਾ ਦੌਰਾਨ ਸਿਆਸੀ ਮੁਹਿੰਮ ਲਈ ਇਕ ਬੱਚੇ ਦੀ ਵਰਤੋਂ ਕਰਨ ਦੇ ਦੋਸ਼ ਲਗਾਏ ਸੀ। ਅੱਜ ਸੁਖਬੀਰ ਬਾਦਲ ਨੇ ‘ਪੰਜਾਬ ਬਚਾਓ’ ਯਾਤਰਾ ਦੌਰਾਨ ‘ਆਪ’ ਵੱਲੋਂ ਕੀਤੀ ਕਾਰਵਾਈ ਦਾ ਜਵਾਬ ਦਿੰਦੇ ਹੋਏ ਕਿਹਾ ਕਿ “ਹਰ ਬੱਚੇ, ਵੱਡੇ, ਬਜ਼ੂਰਗ ਅੰਦਰ ਅਕਲਾੀ ਦਲ ਹੈ, ਫਿਰ ਤਾਂ ਤੁਸੀ ਉਨ੍ਹਾਂ ‘ਤੇ ਵੀ ਪਰਚਾ ਦੀ ਦਿਓ।

Related Post

Leave a Reply

Your email address will not be published. Required fields are marked *