ਹਰਿਆਣਾ: ਹਰਿਆਣਾ ਦੇ ਮਹਿੰਦਰਗੜ੍ਹ ਦੇ ਕਨੀਨਾ ਦੇ ਪਿੰਡ ਉਨਹਾਨੀ ਨੇੜੇ ਸਕੂਲ ਬੱਸ ਪਲਟਣ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 7 ਬੱਚਿਆਂ ਦੀ ਮੌਤ ਹੋ ਚੁੱਕੀ ਹੈ ‘ਤੇ 12 ਦੇ ਕਰੀਬ ਬੱਚੇ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਹਾ ਰਹੇ ਹਨ। ਇਹ ਬੱਸ ਕਨੀਨਾ ਸਥਿਤ ਜੀਐਲਪੀ ਸਕੂਲ ਦੀ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਦੌਰਾਨ ਗੰਭੀਰ ਜ਼ਖਮੀ ਬੱਚਿਆਂ ਨੂੰ ਰੇਵਾੜੀ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਵਾਪਰਿਆ। ਦੂਜੇ ਪਾਸੇ ਸੂਚਨਾ ਮਿਲੀ ਹੈ ਕਿ ਬੱਸ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਸੀ। ਪੁਲੀਸ ਨੇ ਬੱਸ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਮਹਿੰਦਰਗੜ੍ਹ ਪਹੁੰਚਾਇਆ ਹੈ।

