ਚੋਣ ਕਮੀਸ਼ਨ ਨੇ PM ਮੋਦੀ ‘ਤੇ ਰਾਹੁਲ ਗਾਂਧੀ ਦੁਆਰਾ ਕਥਿਤ MCC ਉਲੰਘਣਾਵਾਂ ਦਾ ਲਿਆ ਨੋਟਿਸ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੁਆਰਾ ਕਥਿਤ ਚੋਣ ਜ਼ਾਬਤੇ ਦੀ ਉਲੰਘਣਾ ਦਾ ਨੋਟਿਸ ਲਿਆ ਹੈ। ਦੋਵਾਂ ਪਾਰਟੀਆਂ ਨੇ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਅਧਾਰ ‘ਤੇ ਨਫ਼ਰਤ ਅਤੇ ਵੰਡ ਪੈਦਾ ਕਰਨ ਦੇ ਦੋਸ਼ ਲਗਾਏ ਸਨ। ਚੋਣ ਕਮਿਸ਼ਨ ਨੇ ਪੀ.ਐਮ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਤੋਂ 29 ਅਪ੍ਰੈਲ ਸਵੇਰੇ 11 ਵਜੇ ਤੱਕ ਜਵਾਬ ਮੰਗਿਆ ਹੈ। ਚੋਣ ਕਮੀਸ਼ਨ ਨੇ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 77 ਦੀ ਵਰਤੋਂ ਕਰਦੇ ਹੋਏ ਪਾਰਟੀ ਪ੍ਰਧਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Related Post