ਹਰੀਸ਼ ਚੋਧਰੀ ਨੂੰ ਪੰਜਾਬ ‘ਚ ਸੌਂਪੀ ਗਈ ਅਹਿਮ ਜਾਣਕਾਰੀ

ਚੰਡੀਗੜ੍ਹ: ਲੋਕ ਸਭਾ ਚੋਣਾ ਤੋਂ ਪਹਿਲਾ ਕਾਂਗਰਸ ਪਾਰਟੀ ਨੇ ਹਰੀਸ਼ ਚੋਧਰੀ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਦਰਅਸਲ ਹਰੀਸ਼ ਚੌਧਰੀ ਨੂੰ ਕਾਂਗਰਸ ਪਾਰਟੀ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵਿਸ਼ੇਸ਼ ਨਿਗਰਾਨ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸੋਮਵਾਰ ਨੂੰ ਇੱਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ, ਉਨ੍ਹਾਂ ਵੱਲੋਂ ਲਿਖਿਆ ਗਿਆ ਪੱਤਰ ਹਰੀਸ਼ ਚੌਧਰੀ ਨੇ ਆਪਣੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕੀਤਾ ਹੈ। ਪੱਤਰ ‘ਚ ਵੇਣੂਗੋਪਾਲ ਨੇ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਹਰੀਸ਼ ਚੌਧਰੀ ਨੂੰ ਪੰਜਾਬ ‘ਚ ਵਿਸ਼ੇਸ਼ ਨਿਗਰਾਨ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ।

Related Post