ਟੌਹੜਾ ਨੇ ਕੀਤਾ ਸੀ ਅਕਾਲੀ ਦਲ ਨੂੰ ਸਪੁਰਦ ਅੱਜ ਵੀ ਉਥੇ ਹੀ ਖੜ੍ਹਾ, ਕਦੇ ਨਹੀਂ ਕੀਤਾ ਦਲਬਦਲ : ਐਨ.ਕੇ. ਸ਼ਰਮਾ

ਟੌਹੜਾ ਨੇ ਕੀਤਾ ਸੀ ਅਕਾਲੀ ਦਲ ਨੂੰ ਸਪੁਰਦ ਅੱਜ ਵੀ ਉਥੇ ਹੀ ਖੜ੍ਹਾ, ਕਦੇ ਨਹੀਂ ਕੀਤਾ ਦਲਬਦਲ : ਐਨ.ਕੇ. ਸ਼ਰਮਾ

ਅਕਾਲੀ ਦਲ ਦੇ ਉਮੀਦਵਾਰ ਨੇ ਨਾਭਾ ਹਲਕੇ ਦੇ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ

ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ ਨੇ ਆਪਣੀਆਂ ਮਾਂ ਪਾਰਟੀਆਂ ਨਾਲ ਕੀਤੀ ਗੱਦਾਰੀ

ਨਾਭਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਸਾਲ 1993 ਵਿੱਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਉਨ੍ਹਾਂ ਨੂੰ ਰਾਜਨੀਤੀ ’ਚ ਪ੍ਰਵੇਸ਼ ਕਰਵਾਉਂਦੇ ਹੋਏ ਅਕਾਲੀ ਦਲ ਨੂੰ ਸਪੁਰਦ ਕੀਤਾ। ਉਦੋਂ ਤੋਂ ਲੈ ਕੇ ਅੱਜ ਤੱਕ ਉਨ੍ਹਾਂ ਕਦੇ ਵੀ ਅਕਾਲੀ ਦਲ ਨੂੰ ਨਹੀਂ ਛੱਡਿਆ।ਐਨ. ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਿੰਡ ਟੌਹੜਾ, ਸ਼ਾਹਪੁਰ, ਤਰਖੇੜੀ ਖੁਰਦ, ਡਕੌਂਦਾ, ਜਿੰਦਲਪੁਰ, ਰਾਮਗੜ੍ਹ ਆਦਿ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ ਤਾਂ ਪਾਰਟੀ ਨੂੰ ਆਪਣੀ ਮਾਂ ਸਮਝ ਕੇ ਉਸਦੀ ਸੇਵਾ ਕਰਨ ਦੀ ਹਦਾਇਤ ਕੀਤੀ। ਜਦੋਂ ਉਹ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਤਾਂ ਬਾਦਲ ਸਾਹਿਬ ਨੇ ਵੀ ਉਨ੍ਹਾਂ ਨੂੰ ਪਾਰਟੀ ਪ੍ਰਤੀ ਵਫਾਦਾਰੀ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਨੂੰ ਆਪਣਾ ਉਦੇਸ਼ ਬਣਾ ਕੇ ਰਾਜਨੀਤੀ ਕਰਨ ਦੀ ਹਦਾਇਤ ਕੀਤੀ। ਐਨ.ਕੇ. ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ‘ਚ ਰਹਿੰਦਿਆਂ ਕਈ ਉਤਰਾਅ-ਚੜ੍ਹਾਅ ਦੇਖੇ ਪਰ ਸਿਆਸੀ ਤੌਰ ‘ਤੇ ਉਨ੍ਹਾਂ ਦੇ ਕਦਮ ਕਦੇ ਨਹੀਂ ਡੋਲੇ ਅਤੇ ਨਾ ਹੀ ਉਨ੍ਹਾਂ ਨੇ ਕਦੇ ਵੀ ਦਲਬਦਲ ਕੀਤਾ। ਦੂਜੇ ਪਾਸੇ ਅੱਜ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਚੋਣ ਲੜ ਰਹੀ ਸੰਸਦ ਮੈਂਬਰ ਪ੍ਰਨੀਤ ਕੌਰ ਅਜੇ ਵੀ ਕਾਂਗਰਸ ਦੀ ਸੰਸਦ ਮੈਂਬਰ ਹਨ ਅਤੇ ਚਾਰ ਵਾਰ ਕਾਂਗਰਸ ਪਾਰਟੀ ਵੱਲੋਂ ਹੀ ਸੰਸਦ ਮੈਂਬਰ ਬਣਕੇ ਲੋਕ ਸਭਾ ਪਹੁੰਚੀ।

ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਆਪਣਾ ਸਿਆਸੀ ਕੈਰੀਅਰ ਕਾਂਗਰਸ ਦੇ ਵਿਰੋਧ ਵਿੱਚ ਸ਼ੁਰੂ ਕੀਤਾ ਅਤੇ ਆਮ ਆਦਮੀ ਪਾਰਟੀ ਦੀ ਤਰਫੋਂ ਚੋਣ ਲੜੀ। ਅੱਜ ਉਹ ਕਾਂਗਰਸ ਦੀ ਗੋਦ ਵਿੱਚ ਜਾ ਬੈਠੇ ਹਨ। ਇਨ੍ਹਾਂ ਦੋਵਾਂ ਉਮੀਦਵਾਰਾਂ ਨੂੰ ਜਨਤਾ ਦੇ ਹਿੱਤਾਂ ਅਤੇ ਆਪਣੀ ਮਾਂ ਪਾਰਟੀਆਂ ਪ੍ਰਤੀ ਵਫ਼ਾਦਾਰੀ ਨਾਲ ਕੋਈ ਸਰੋਕਾਰ ਨਹੀਂ ਹੈ। ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਲਬੀਰ ਸਿੰਘ ਦੇ ਨਕਸ਼ੇ ਤੋਂ ਪਟਿਆਲਾ ਲੋਕ ਸਭਾ ਹਲਕੇ ਦੇ ਪਿੰਡ ਬਾਹਰ ਹੋ ਚੁੱਕੇ ਹਨ। ਰਾਜ ਦੇ ਦਾਅਵੇ ਕਰਨ ਵਾਲੇ ਬਲਬੀਰ ਸਿੰਘ ਆਪਣੇ ਲੋਕ ਸਭਾ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਤਾਂ ਅਸਲੀਅਤ ਦਾ ਪਤਾ ਲੱਗ ਜਾਵੇਗਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਾਧੂ ਸਿੰਘ ਖਲੌਰ, ਬਹਾਦਰ ਸਿੰਘ ਟੌਹੜਾ, ਭੋਲਾ ਸਿੰਘ ਟੌਹੜਾ, ਪ੍ਰਿਥਵੀਰਾਜ ਸਿੰਘ ਚਹਿਲ, ਹਰਨਾਇਬ ਸਿੰਘ, ਬਲਜਿੰਦਰ ਸਿੰਘ, ਕਰਮਜੀਤ ਸਿੰਘ, ਗੁਰਕੀਰਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।

Related Post

Leave a Reply

Your email address will not be published. Required fields are marked *