ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਖੜੇ ਹਨ ਤਿਆਰ – ਡਾ ਬਲਬੀਰ

ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਖੜੇ ਹਨ ਤਿਆਰ – ਡਾ ਬਲਬੀਰ

ਪਟਿਆਲਾ 16 ਮਈ ( ) ਸੂਬਾ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤ ਲਈ ਇਤਿਹਾਸਿਕ ਫੈਸਲੇ ਲਏ, ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬ ਦੇ ਲੋਕ ‘ਆਪ’ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਇਸੇ ਲਈ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਹੋਰਨਾਂ ਸਿਆਸੀ ਤੇ ਝੂਠੀਆਂ ਪਾਰਟੀਆਂ ਦਾ ਪੱਲਾ ਛੱਡ ਕੇ ਆਮ ਲੋਕਾਂ ਦੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇੇ ਹਨ। ਇਹ ਪ੍ਰਗਟਾਵਾ ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਬਲਵੀਰ ਸਿੰਘ ਨੇ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਦੀ ਅਗਵਾਈ ਵਿੱਚ ਕੁਲਵਿੰਦਰ ਸਿੰਘ ਸਰਪੰਚ ਪਿੰਡ ਕਲੋਲੀ ਜੱਟਾਂ ਪ੍ਰਧਾਨ ਪੰਚਾਇਤ ਯੂਨੀਅਨ ਰਾਜਪੁਰਾ ਅਤੇ ਉਨਾਂ ਦੇ ਸੈਕੜੇਂ ਸਾਥੀਆਂ ਸਮੇਤ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਮੌਕੇ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ ਸਾਬਕਾ ਸਰਪੰਚ, ਸਰਬਜੀਤ ਕੌਰ ਸਾਬਕਾ ਸਰਪੰਚ, ਰੇਸ਼ਮ ਸਿੰਘ ਸਾਬਕਾ ਸਰਪੰਚ, ਸੰਤ ਸਿੰਘ ਨੰਬਰਦਾਰ, ਪ੍ਰਦੀਪ ਸਿੰਘ ਪੰਚ, ਪਰਮਿੰਦਰ ਸਿੰਘ ਪੰਚ, ਸਰਬਜੀਤ ਕੌਰ ਪੰਚ, ਪ੍ਰਭੂ ਰਾਮ ਪੰਚ, ਗੁਰਪ੍ਰੀਤ ਸਿੰਘ ਪ੍ਰਧਾਨ ਗੁਰੂਦੁਆਰਾ ਕਮੇਟੀ, ਅਵਤਾਰ ਸਿੰਘ ਆਦਿ ਵੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੋਕੇ ਬੀਬੀ ਸਰਵਨਜੀਤ ਕੌਰ ਬਟਲਾਣਾ, ਪਰਮਿੰਦਰ ਸਿੰਘ ਸ਼ਾਹਪੁਰ, ਜ਼ਸਵੀਰ ਗਾਂਧੀ ਅਤੇ ਜ਼ਸਬੀਰ ਸਿੰਘ ਆਦਿ ਹਾਜ਼ਰ ਸਨ।

ਡਾ ਬਲਬੀਰ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਧੰਨਵਾਦੀ ਹਨ, ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਸੀ ਅਤੇ ਹੁਣ 2024 ਵਿੱਚ ਮੱੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੇਕ ਸੋਚ ਸਦਕੇ ਆਪ ਦੀ ਸਰਕਾਰ ਵੱਲੋਂ 43,000 ਸਰਕਾਰੀ ਨੌਕਰੀਆਂ ਦੇਣ, ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਆਦਿ ਜਿਹੀਆਂ ਹੋਰ ਗਾਰੰਟੀਆਂ ਪੂਰੀਆਂ ਕਰਨ ਤੋਂ ਬਾਅਦ ਵੀ ਉਹ ਲੋਕਾਂ ਦੇ ਪਿਆਰ ਸਦਕੇ ਲੋਕਾਂ ਵਿੱਚ ਖੜੇ ਹਨ।

ਡਾ ਬਲਬੀਰ ਨੇ ਕਿਹਾ ਕਿ ਜਿੱਤ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦਿਨ ਰਾਤ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ। ਇਸੇ ਕਾਰਨ ਆਮ ਆਦਮੀ ਪਾਰਟੀ ਦੇ ਸਧਾਰਨ ਘਰਾਂ ਦੇ ਨੌਜਵਾਨਾਂ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਵੱਡੇ ਵੱਡੇ ਧਨਾਢਾਂ ਅਤੇ ਸਾਹੀ ਘਰਾਣੇ ਦੇ ਉਮੀਦਵਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ੳਨਾਂ ਕਿਹਾ ਕਿ ਅਸੀਂ ਸੂਬਾ ਸਰਕਾਰ ਵੱਲੋਂ ​ਕੀਤੇ ਕੰਮਾਂ ਦੇ ਆਧਾਰ ਤੇ ​ਲੋਕਾਂ ਕੋਲੋਂ ਵੋਟ ਮੰਗ ਰਹੇ ਹਾਂ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਲੋਕੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕ ਵਾਰ ਫਿਰ ਤੋਂ ਫਤਵਾ ਦੇਣਗੇ ਅਤੇ ਵੱਡੇ ਮਾਰਜਨ ਨਾਲ ਇੰਡਿਆਂ ਗੱਠਜੋੜ ਦੀ ਸਰਕਾਰ ਬਣਾ ਕੇ ਪਾਰਲੀਮੈਂਟ ਭੇਜਣਗੇ।

ਫੋਟੋ​- ਲੋਕ ਸਭਾ ਉਮੀਦਵਾਰ ਡਾ ਬਲਬੀਰ ਸਿੰਘ ਅਤੇ ਹਰਚੰਦ ਸਿੰਘ ਬਰਸਟ ਚੇਅਰਮੈਨ ਦੀ ਅਗਵਾਈ ਵਿੱਚ ਸੈਕੜੇਂ ਲੋਕ ਆਪ ਵਿੱਚ ਸ਼ਾਮਲ ਹੋਣ ਦੌਰਾਨ

Related Post

Leave a Reply

Your email address will not be published. Required fields are marked *