ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਪਟਿਆਲਾ ਤੋਂ ਐਨ ਕੇ ਸ਼ਰਮਾ ਵੱਡੇ ਫਰਕ ਨਾਲ ਜਿੱਤਣਗੇ: ਕਰਤਾਰਪੁਰ, ਲਾਛੜੂ

ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ
ਪਟਿਆਲਾ ਤੋਂ ਐਨ ਕੇ ਸ਼ਰਮਾ ਵੱਡੇ ਫਰਕ ਨਾਲ ਜਿੱਤਣਗੇ: ਕਰਤਾਰਪੁਰ, ਲਾਛੜੂ
ਸਨੌਰ, 18 ਮਈ: ਸਨੌਰ ਕਸਬੇ ਵਿਚ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਇਸ ਵਾਰ ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਵੱਡੇ ਫਰਕ ਨਾਲ ਜਿੱਤਣਗੇ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਦਿੱਲੀ ਦੀਆਂ ਪਾਰਟੀਆਂ ਤਾਂ ਕੇਵਲ ਉਹਨਾਂ ਨੂੰ ਲੁੱਟਣ ਲਈ ਹੀ ਪੰਜਾਬ ਆਉਂਦੀਆਂ ਹਨ। ਪਹਿਲਾਂ ਕਾਂਗਰਸ ਨੇ ਪੰਜ ਸਾਲ ਪੰਜਾਬ ਨੂੰ ਲੁੱਟਿਆ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਲੁੱਟ ਕੇ ਅਰਵਿੰਦ ਕੇਜਰੀਵਾਲ ’ਤੇ ਲੁਟਾ ਦਿੱਤੇ ਹਨ।
ਦੋਵਾਂ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਧੋਖੇਬਾਜ਼ ਸਾਬਤ ਹੋਈਆਂ ਹਨ ਜਦੋਂ ਕਿ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਉਹਨਾਂ ਕਿਹਾ ਕਿ ਲੋਕ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਨੂੰ ਚੇਤੇ ਕਰਨ ਲੱਗ ਪਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸ਼ਮਨ ਸ਼ਰਮਾ, ਕ੍ਰਿਸ਼ਨ ਸਿੰਘ ਸਨੌਰ, ਅਰਜਨ ਸਿੰਘ ਸਨੌਰ, ਪ੍ਰੀਤਮ ਸਿੰਘ ਸਰਕਲ ਪ੍ਰਧਾਨ, ਨਿਸ਼ਾਨ ਸਿੰਘ ਮੰਗਾ, ਬਲਵੰਤ ਰਾਏ, ਝੋਟਾ ਸਿੰਘ, ਸੁਖਦੀਪ ਸਿੰਘ, ਮਹਾਂਵੀਰ ਸਿੰਘ ਕੌਂਸਲਰ, ਕਰਮ ਸਿੰਘ ਕੌਂਸਲਰ, ਬਿੰਦਰ ਸਿੰਘ ਕੌਂਸਲਰ, ਲਖਵਿੰਦਰ ਸਿੰਘ ਲੱਖ, ਭੁਪਿੰਦਰ ਸਿੰਘ, ਹਰਮਿੰਦਰ ਸਿੰਘ ਜੋਗੀਪੁਰ ਤੇ ਹਰਵਿੰਦਰ ਸਿੰਘ ਗਗਰੌਲੀ ਵੀ ਹਾਜ਼ਰ ਸਨ।
ਕੈਪਸ਼ਨ: ਸਨੌਰ ਵਿਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਕਰਦੇ ਹੋਏ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ ਤੇ ਹੋਰ।

Related Post

Leave a Reply

Your email address will not be published. Required fields are marked *