ਦੋਹੇਂ ਖਿਡਾਰੀ ਚੈੱਕ ਰਿਪਬਲਿਕ ਵਿਖੇ ਹੋਣ ਵਾਲ਼ੇ ਵਿਸ਼ਵ ਰੈੰਕਿੰਗ ਟੂਰਨਾਮੈਂਟ ਲਈ ਚੁਣੇ ਗਏ ਹਨ।

ਪੰਜਾਬੀ ਯੂਨੀਵਰਸਿਟੀ ਦੇ ਦੋ ਤੀਰਅੰਦਾਜ਼ਾਂ ਨੇ ਪੈਰਾ-ਓਲਿੰਪਿਕਸ ਟਰਾਇਲ ਵਿੱਚ ਪਹਿਲਾ ਸਥਾਨ ਪ੍ਰਾਪਤ

ਪੰਜਾਬੀ ਯੂਨੀਵਰਸਿਟੀ ਦੇ ਦੋ ਪੈਰਾ ਤੀਰਅੰਦਾਜ਼ ਪੂਜਾ ਅਤੇ ਹਰਵਿੰਦਰ ਸਿੰਘ ਨੇ ਸੋਨੀਪਤ ਵਿਖੇ ਹੋਏ ਤੀਜੇ ਪੈਰਾ-ਓਲਿੰਪਿਕਸ ਟਰਾਇਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਦੋਹੇਂ ਖਿਡਾਰੀ ਚੈੱਕ ਰਿਪਬਲਿਕ ਵਿਖੇ ਹੋਣ ਵਾਲ਼ੇ ਵਿਸ਼ਵ ਰੈੰਕਿੰਗ ਟੂਰਨਾਮੈਂਟ ਲਈ ਚੁਣੇ ਗਏ ਹਨ।

ਯੂਨੀਵਰਸਿਟੀ ਵਿਖੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਵੱਲੋਂ ਦੋਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਪੈਰਾ-ਓਲਿੰਪਿਕਸ 2020 ਦੌਰਾਨ ਹਰਵਿੰਦਰ ਸਿੰਘ ਨੇ ਕਾਂਸੀ ਤਗ਼ਮਾ ਜਿੱਤਿਆ ਸੀ ਅਤੇ ਪੂਜਾ ਨੂੰ ਵਿਸ਼ਵ ਚੈਂਪੀਅਨਸ਼ਿਪ ਵਿੱਚੋਂ ਚਾਂਦੀ ਤਗ਼ਮਾ ਹਾਸਿਲ ਹੈ।

Related Post