ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਵਿੱਚ) ਵੀ ‘ਆਪ’ ਦੇ ਸੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।

Related Post