ਸੁਖਬੀਰ ਸਿੰਘ ਬਾਦਲ ਨੇ ਸੰਸਦੀ ਬੋਰਡ ਦਾ ਕੀਤਾ ਗਠਨ

ਚੰਡੀਗੜ੍ਹ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਨਵੀਂ ਕੋਰ ਕਮੇਟੀ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਲਈ ਅਤੇ ਭਵਿੱਖ ਵਿੱਚ ਚੁੱਕੇ ਜਾਣ ਵਾਲੇ ਖੇਤਰੀ ਮੁੱਦਿਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਹੁਣ ਅੱਜ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦੱਸਿਆ ਕਿ “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਹੈ। ਇਸ ਵਿੱਚ ਇੱਕ ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਵੇਰਵੇ ਹਨ:

CM ਭਗਵੰਤ ਮਾਨ ਅਜ਼ਾਦੀ ਦਿਹਾੜੇ ਮੌਕੇ ਜਲੰਧਰ ‘ਚ ਲਹਿਰਾਉਣਗੇ ਝੰਡਾ

ਚੇਅਰਮੈਨ:

ਐੱਸ ਬਲਵਿੰਦਰ ਐੱਸ ਭੂੰਦੜ।

ਮੈਂਬਰ:

1. ਸ ਜਨਮੇਜਾ ਸਿੰਘ ਸੇਖੋਂ
2. ਸ ਗੁਲਜ਼ਾਰ ਸਿੰਘ ਰਣੀਕੇ
3. ਐੱਸ ਮਹੇਸ਼ ਇੰਦਰ ਸਿੰਘ ਗਰੇਵਾਲ
4. ਡਾ: ਦਲਜੀਤ ਸਿੰਘ ਚੀਮਾ
5. ਸ ਹੀਰਾ ਸਿੰਘ ਗਾਬੜੀਆ

 

Related Post