ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

ਚੰਡੀਗੜ, ਅਗਸਤ 19: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਉਦੇਸ ਨਾਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।
ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾ ਬਾਰੇ ਜਾਨਣ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਲੁਧਿਆਣਾ ਦੇ ਉੱਚ ਪੁਲਿਸ ਅਧਿਕਾਰੀਆ ਨਾਲ ਮੰਗਲਵਾਰ ਮੀਟਿੰਗ ਕਰਨਗੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ
ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਉਹ ਮਹਿਲਾ ਜੇਲ੍ਹ ਲੁਧਿਆਣਾ ਵਿੱਚ ਬੰਦ ਕੈਦੀਆਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੇ ਹੱਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਮਹਿਲਾ ਨੂੰ ਕੋਈ ਮੁਸਕਿਲ ਆ ਰਹੀ ਹੈ ਤਾਂ ਉਸ ਦਾ ਢੁਕਵਾਂ ਹਲ ਜਲਦੀ ਕੀਤਾ ਜਾਵੇਗਾ।

Related Post