ਮਹਾਰਾਸ਼ਟਰ ਸਰਕਾਰ ਵੱਲੋਂ ਮੈਨਜਮੈਂਟ ਬੋਰਡ ਵਿੱਚ ਕੀਤੇ ਸੋਧ ‘ਤੇ ਹਰਸਿਮਰਤ ਕੌਰ ਬਾਦਲ ਨੇ ਕੀਤੀ ਨਿਖੇਦੀ

ਬਠਿੰਡਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਸਾਂਝਾ ਵਫ਼ਦ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਪੁੱਜ ਗਿਆ ਹੈ। ਵਫ਼ਦ ਦੇ ਹੋਰ ਮੈਂਬਰਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਮੈਂਬਰ ਐਸ.ਜੀ.ਪੀ.ਸੀ. ਅਜਮੇਰ ਐੱਸ. ਖੇੜਾ ਸ਼ਾਮਿਲ ਹਨ। ਇਹ ਵਫ਼ਦ ਮਹਾਰਾਸ਼ਟਰ ਕੈਬਿਨੇਟ ਵਲੋਂ ਹਜ਼ੂਰ ਸਾਹਿਬ ਬੋਰਡ ਐਕਟ ਵਿਚ ਪਾਸ ਕੀਤੀ ਤਾਜ਼ਾ ਸੋਧ ਵਿਰੁੱਧ ਹਜ਼ੂਰ ਸਾਹਿਬ ਦੀ ਸੰਗਤ ਵਲੋਂ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਵੇਗਾ।

ਬਠਿੰਡਾ ਦੀ ਕੁੜੀ ਨੇ ਆਧੁਨਿਕ ਤਕਨੀਕੀ ਰਾਹੀ ਚੋਰਾਂ ਨੂੰ ਫੜਿਆ, ਪੁਲਿਸ ਦੀ ਕਾਰਗੁਜ਼ਾਰੀ ‘ਤੇ ਉਠ ਰਹੇ ਸਵਾਲ!

ਇਸ ਤੋਂ ਇਲਾਵਾ ਬਠਿੰਡਾ ਤੋਂ ਮੈਂਬਰ ਆਫ਼ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੇ ਗਏ ਸੋਧ ਦੀ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਟਵੀਟ ਕਰਦਿਆ ਕਿਹਾ ਕਿ ” ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੈਨਜਮੈਂਟ ਬੋਰਡ ਵਿੱਚ 1956 ਦੇ ਐਕਟ ਦੇ ਉਲਟ ਜਾ ਕੇ ਬੋਰਡ ਦੇ ਨਾਮਜ਼ਦ ਮੈਂਬਰਾਂ ਦੀ ਗਿਣਤੀ 2 ਤੋਂ ਵਧਾ ਕੇ 12 ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰਨ ਦੀ ਮੈੰ ਸਖ਼ਤ ਨਿਖੇਧੀ ਕਰਦੀ ਹਾਂ। ਅਸੀਂ ਆਪਣੇ ਧਾਰਮਿਕ ਅਸਥਾਨਾਂ ‘ਤੇ ਗੈਰ ਸਿੱਖਾਂ ਦੇ ਕਬਜ਼ੇ ਬਰਦਾਸ਼ਤ ਨਹੀਂ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਇਸ ਧੱਕੇ ਖਿਲਾਫ਼ ਡੱਟ ਕੇ ਲੜਾਈ ਲੜੇਗਾ।”

Related Post