ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤਾ ਕਾਂਸੀ ਦਾ ਤਗਮਾ

ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਨੇ ਟੇਬਲ ਟੈਨਿਸ ਵਿੱਚ ਹਾਸਲ ਕੀਤਾ ਕਾਂਸੀ ਦਾ ਤਗਮਾ

ਪਟਿਆਲਾ ( ਅਨੁਰਾਗ ਸ਼ਰਮਾ ) ਪੰਜਾਬ ਸਰਕਾਰ ਖੇਡਾਂ ਪ੍ਰਤੀ ਪੰਜਾਬ ਵਾਸੀਆਂ ਨੂੰ ਪ੍ਰੇਰਿਤ ਕਰਨ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਦੀ ਹੈ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਗਏ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਟੇਬਲ ਟੈਨਿਸ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਹਰਮਨਪ੍ਰੀਤ ਸਿੰਘ ਜੀ ਅਤੇ ਕੋ ਕਨਵੀਨਰ ਮੇਘਾ ਕੌਲ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਂਟ ਪ੍ਰਤੀ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਸੀ।ਇਸ ਟੂਰਨਾਮੈਂਟ ਵਿੱਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀ ਗੁੱਜਰਾਂ, ਪਟਿਆਲਾ) ਨੇ 51 ਤੋਂ 60 ਸਾਲ ਉਮਰ ਵਰਗ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਦੱਸਿਆ ਕਿ ਉਹਨਾਂ ਨੇ ਕਈ ਸਾਲਾਂ ਬਾਅਦ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਭਾਗ ਲਿਆ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਜੇਕਰ ਅਸੀਂ ਕਿਸੀ ਵੀ ਖੇਡ ਵਿੱਚ ਮਿਹਨਤ ਕਰਦੇ ਹਾਂ ਤਾਂ ਸਫਲਤਾ ਜ਼ਰੂਰ ਮਿਲਦੀ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੀ ਉਮਰ 53 ਸਾਲ ਹੋ ਗਈ ਹੈ ਪਰ ਖੇਡਾਂ ਪ੍ਰਤੀ ਉਹਨਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਤੋਂ ਪ੍ਰੇਰਿਤ ਹੋ ਕੇ ਉਹਨਾਂ ਦੇ ਸਕੂਲ ਦੇ ਬੱਚੇ ਵੀ ਵੱਡੀ ਗਿਣਤੀ ਵਿੱਚ ਹਰ ਸਾਲ ਖੇਡਾਂ ਵਿੱਚ ਭਾਗ ਲੈਂਦੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਇਹ ਖੇਡਾਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਕਿ ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਹਨ।  ਇਸ ਟੂਰਨਾਮੈਂਟ ਮੌਕੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਰਵਨੀਤ ਸਿੰਘ ਢੀਂਡਸਾ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਮੀਨਾ ਸੂਦ, ਸ੍ਰੀ ਦੀਪਇੰਦਰ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।

Related Post

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ ਗਏ ਪਟਿਆਲਾ, 24 ਸਤੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17/19 ਲੜਕੇ/ਲੜਕੀਆਂ ਦੇ ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਅਤੇ ਆਰਚਰੀ ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੌਗਾਵਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਤੇ ਸੁਰਿੰਦਰ ਸਿੰਘ ਕੋਚ,ਗੌਰਵ ਸ਼ਰਮਾ ਕੋਚ, ਕੁਲਵਿੰਦਰ ਸਿੰਘ ਕੋਚ,ਰਵੀ ਕੁਮਾਰ ਕੋਚ,ਮਨਪ੍ਰੀਤ ਸਿੰਘ ਕੋਚ,ਸ਼ਗਨਪ੍ਰੀਤ ਸਿੰਘ ਕੋਚ, ਪਵਨਦੀਪ ਸਿੰਘ ਗਿੱਲ ਕੋਚ, ਗੁਰਪ੍ਰੀਤ ਸਿੰਘ ਝੰਡਾ,ਰਾਜੇਸ਼ ਕੁਮਾਰ,ਹਰਪ੍ਰੀਤ ਸਿੰਘ ਹੈਪੀ, ਵਿਕਾਸ ਜਿੰਦਲ,ਗੌਰਵ ਵਿਰਦੀ, ਅਰੁਣ ਕੁਮਾਰ,ਰਾਧਾ ਰਾਣੀ, ਹਰਪ੍ਰੀਤ ਕੌਰ,ਮੋਨੀਕਾ,ਮਲਕੀਤ ਸਿੰਘ,ਜਸਪਾਲ ਕੌਰ, ਇੰਦਰਵੀਰਪਾਲ ਕੌਰ,ਰਾਕੇਸ਼ ਕੁਮਾਰ,ਸੁਨੀਲ ਕੁਮਾਰ,ਹਰਜੀਤ ਸਿੰਘ,ਬਲਕਾਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।