ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਬਿਆਨ

ravneet bittu on sukhbir badal

ਚੰਡੀਗੜ੍ਹ: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਜਾਨ ਬਚ ਗਈ ਕਿਉਂਕਿ ਉਹ ਪ੍ਰਮਾਤਮਾ ਦੇ ਘਰ ਵਿਖੇ ਸਨ। ਉਨ੍ਹਾਂ ਕਿਹਾ ਕਿ ਹਮਲਾਵਰ ਨਰਾਇਣ ਸਿੰਘ ਮੇਰੇ ਦਾਦਾ ਅਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਵੀ ਸ਼ਾਮਲ ਸੀ। ਉਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਬੁੜੈਲ ਜੇਲ੍ਹ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ। ਬਿੱਟੂ ਨੇ ਇਹ ਵੀ ਕਿਹਾ ਕਿ ਹਮਲਾਵਰ ਨਰਾਇਣ ਸਿੰਘ ਚੌੜਾ 2009 ਵਿੱਚ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ।

Related Post