ਸੁਖਬੀਰ ‘ਤੇ ਹੋਏ ਹਮਲੇ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

ਚੰਡੀਗੜ੍ਹ: ਸੁਖਬੀਰ ‘ਤੇ ਹੋਏ ਹਮਲੇ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੋਈ ਵੀ ਸੱਚਾ ਸਿੱਖ ਗੁਰੂ ਘਰ ਦੇ ਅੰਦਰ ਅਜਿਹੀ ਘਟਿਆ ਅਤੇ ਕਾਇਰਤਾ ਭਰੀ ਕਾਰਵਾਈ ਨਹੀਂ ਕਰ ਸਕਦਾ| ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਹਮਲਾਵਰ ਆਪਣੇ ਇਰਾਦੇ ਵਿੱਚ ਕਾਮਯਾਬ ਨਾ ਹੋ ਸਕਿਆ | ਜਾਖੜ ਨੇ ਕਿਹਾ ਕਿ ਇਹ ਘਟਨਾ ਬਹੁਤ ਮੰਦਭਾਗੀ ਤੇ ਡਰਪੋਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਦੀ ਆੜ ‘ਚ ਅਜਿਹਾ ਕਾਰਾ ਕਰਨ ਵਾਲਾ ਸ਼ਖਸ ਸਿੱਖ ਹੋ ਹੀ ਨਹੀਂ ਸਕਦਾ, ਭਾਵੇਂ ਉਸ ਨੇ ਕੋਈ ਵੀ ਬਾਣਾ ਪਾਇਆ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰਦਾਤ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਕੇਂਦਰ ਦੀਆਂ ਏਜੰਸੀਆਂ ਨੂੰ ਵੀ ਇਸ ‘ਤੇ ਗੌਰ ਕਰਨਾ ਹੋਵੇਗਾ।

Related Post