ਨਵੀਂ ਦਿੱਲੀ 01/02/2025 – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱੱਜ 01 ਜਨਵਰੀ ਨੂੰ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨਾਂ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਬਿਹਾਰ ਦੇ ਕਿਸਾਨਾਂ ਲਈ ਵਿਸ਼ੇਸ਼ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਬਿਹਾਰ ਵਿੱਚ ਮਖਾਨਾ ਬੋਰਡ ਬਣਾਇਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ, ਸਾਡਾ ਧਿਆਨ ਸਿਹਤ ਅਤੇ ਰੁਜ਼ਗਾਰ ‘ਤੇ ਹੈ। ਸਰਕਾਰ ਸੁਧਾਰਾਂ ‘ਤੇ ਧਿਆਨ ਕੇਂਦਰਿਤ ਕਰੇਗੀ। ਖੇਤੀਬਾੜੀ ਯੋਜਨਾਵਾਂ ‘ਤੇ ਕੰਮ ਜਾਰੀ ਰਹੇਗਾ।
ਇਹ ਵੀ ਪੜ੍ਹੋ : ਫਗਵਾੜਾ ਨੂੰ ਮਿਲਿਆ ‘ਆਪ’ ਦਾ ਮੇਅਰ
ਵਿੱਤ ਮੰਤਰੀ ਨੇ ਅੱਗੇ ਕਿਹਾ- ਮੰਤਰੀ ਮੋਦੀ ਦੀ ਅਗਵਾਈ ਹੇਠ ਅਰਥਵਿਵਸਥਾ ਨੂੰ ਗਤੀ ਦਿੱਤੀ ਜਾ ਰਹੀ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਵਿਕਸਤ ਭਾਰਤ ਦਾ ਬਜਟ ਹੈ। ਸਾਡਾ ਉਦੇਸ਼ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ। ਸਾਡਾ ਉਦੇਸ਼ ਦੇਸ਼ ਦੇ ਵਿਕਾਸ ਨੂੰ ਵਧਾਉਣਾ ਹੈ। ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਾਲਾ ਦੇਸ਼ ਹੈ। ਪੇਂਡੂ ਔਰਤਾਂ ਅਤੇ ਨੌਜਵਾਨਾਂ ਨੂੰ ਵਾਧੂ ਸਹਾਇਤਾ ਦੇਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਾਡੀ ਸਰਕਾਰ ਖੇਤੀਬਾੜੀ ਉਤਪਾਦਨ ਵਧਾਉਣ ‘ਤੇ ਜ਼ੋਰ ਦੇ ਰਹੀ ਹੈ।
ਇਹ ਵੀ ਪੜ੍ਹੋ : 2025 ਦੇ ਐਲਾਨੇ ਗਏ ਬਜਟ ‘ਤੇ PM ਮੋਦੀ ਦਾ ਵੱਡਾ ਬਿਆਨ, ਭਾਰਤੀਆਂ ਦੇ ਸੁਫ਼ਨੇ ਪੂਰਾ ਕਰਨ ਵਾਲਾ ਹੈ ਬਜਟ : PM
100 ਜ਼ਿਲ੍ਹਿਆਂ ਵਿੱਚ ਧੰਨਧਾਨ ਯੋਜਨਾ ਵੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਯੋਜਨਾ ਘੱਟ ਝਾੜ ਵਾਲੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਨੂੰ ਖੇਤੀ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਦਾਲਾਂ ਦੇ ਉਤਪਾਦਨ ਵਿੱਚ ਸਵੈ-ਨਿਰਭਰਤਾ ‘ਤੇ ਜ਼ੋਰ ਦਿੱਤਾ ਗਿਆ ਹੈ। ਮੱਛੀ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਵਿੱਤੀ ਖੇਤਰ ਵਿੱਚ ਵੀ ਸੁਧਾਰ ਕੀਤੇ ਜਾ ਰਹੇ ਹਨ। ਸਰਕਾਰ ਤੂਰ, ਉੜਦ ਅਤੇ ਮਸੂਰ ਦੀ ਦਾਲ ‘ਤੇ ਵੀ ਧਿਆਨ ਕੇਂਦਰਤ ਕਰ ਰਹੀ ਹੈ। ਡੇਅਰੀ ਅਤੇ ਮੱਛੀ ਪਾਲਣ ਲਈ 5 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ।