ਲੁਧਿਆਣਾ : ਅਕਸਰ ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨਾਲ ਬਦਸਲੂਕੀ ਜਾਂ ਫਿਰ ਵਿਦਿਆਰਥੀਆਂ ਵਲੋਂ ਵਿਦਿਆਰਥੀਆਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਿਹੰਦੇ ਹਨ। ਅਜਿਹੇ ‘ਚ ਤਾਜ਼ਾ ਮਾਮਲਾ ਪੱਖੋਵਾਲ ਤੋਂ ਸਾਹਮਣੇ ਆਇਆ ਹੈ। ਦਰਅਸਲ ਪੱਖੋਵਾਲ ਰੋਡ ਸਥਿਤ ਪ੍ਰਾਈਵੇਟ ਸਕੂਲ ਦੇ 8ਵੀਂ ਜਮਾਤ ਦੇ ਵਿਦਿਆਰਥੀ ਨਾਲ ਸਕੂਲ ਦੇ ਹੋਰ ਵਿਦਿਆਰਥੀਆਂ ਨੇ ਕੁੱਟਮਾਰ ਕੀਤੀ। ਬੱਚੇ ਦੇ ਪਰਿਵਾਰ ਨੇ ਇਸ ਸਬੰਧ ’ਚ ਸਕੂਲ ਪ੍ਰਸਾਸ਼ਨ ਅਤੇ ਸਬੰਧਤ ਥਾਣੇ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।
ਇਹ ਵੀ ਪੜ੍ਹੋ : 10 ਮਾਰਚ ਨੂੰ ਜੇਲ੍ਹ ਵਿਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ!
ਜਾਣਕਾਰੀ ਦਿੰਦੇ ਹੋਏ ਕਾਰੋਬਾਰੀ ਨਵੀਨ ਅਗਰਵਾਲ ਨੇ ਦੱਸਿਆ ਕਿ ਉਸ ਦਾ ਬੇਟਾ ਕਨਵ ਅਗਰਵਾਲ ਪ੍ਰਾਈਵੇਟ ਸਕੂਲ ’ਚ 8ਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਸਵੇਰੇ ਪੇਪਰ ਦੇਣ ਲਈ ਸਕੂਲ ’ਚ ਗਿਆ ਸੀ। ਉਸ ਸਕੂਲ ਦੇ ਹੋਰ ਵਿਦਿਆਰਥੀਆਂ ਨੇ ਉਸ ਦੇ ਬੇਟੇ ਨਾਲ ਕੁੱਟਮਾਰ ਕੀਤੀ। ਨਵੀਨ ਦਾ ਕਹਿਣਾ ਹੈ ਕਿ ਉਸ ਨੂੰ ਪਤਾ ਲੱਗਿਆ ਹੈ ਕਿ ਉਕਤ ਵਿਦਿਆਰਥੀਆਂ ਨੇ ਪਹਿਲਾਂ ਵੀ ਇਕ ਵਿਦਿਆਰਥੀ ਨਾਲ ਕੁੱਟਮਾਰ ਕੀਤੀ ਸੀ ਪਰ ਸਕੂਲ ਪ੍ਰਸ਼ਾਸਨ ਨੇ ਵੀ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਹੁਣ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ, ਤਾਂ ਜੋ ਸਕੂਲ ਦਾ ਮਾਹੌਲ ਖ਼ਰਾਬ ਕਰਨ ਵਾਲੇ ਵਿਦਿਆਰਥੀਆਂ ’ਤੇ ਕਾਰਵਾਈ ਕਰਵਾਈ ਜਾ ਸਕੇ।