ਚੰਡੀਗੜ੍ਹ:ਜਿਥੇ ਇਕ ਪਾਸੇ ਪੰਜਾਬ ਦੀ ਮਾਨ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਲਗਾਮ ਕਸਦੀ ਨਜ਼ਰ ਆ ਰਹੀ ਹੈ ਉਥੇ ਹੀ ਦੂਜੇ ਪਸੇ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਇਹ ਤਬਾਦਲੇ ਵੀ ਦੂਰ ਦੁਰਾਡੇ ਦੇ ਇਲਾਕਿਆਂ ‘ਚ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਸਮੇਤ 177 ਸਬ-ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।