ਕੇਂਦਰ ਮੰਤਰੀ ਅਰਜੁਨ ਮੁੰਡਾ ਵੱਲੋਂ ਕਿਸਾਨਾਂ ਨੂੰ ਮੁੜ ਮੀਟਿੰਗ ਦਾ ਸੱਦਾ

ਨਵੀਂ ਦਿੱਲੀ: ਦਿੱਲੀ ਕੁਚ ਕਰਨ ਤੋਂ ਪਹਿਲਾ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਮੁੜ ਤੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਮੈਂ ਦੋ ਵਾਰ ਚੰਡੀਗੜ੍ਹ ਗਿਆ ਅਤੇ ਕਿਸਾਨ ਸੰਗਠਨਾਂ ਨਾਲ ਗੱਲ ਕੀਤੀ… ਪਰ ਕੁਝ ਗੱਲਾਂ ਵਿੱਚ ਸਾਨੂੰ ਸਲਾਹ-ਮਸ਼ਵਰਾ ਕਰਨ ਦੀ ਲੋੜ ਪਵੇਗੀ… ਇਸ ਦੇ ਲਈ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਦਾ ਰਸਤਾ ਕੀ ਹੋਵੇਗਾ। .ਕਿਸਾਨਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ।”

Related Post