ਅਦਾਲਤ ਨੇ ਮਜੀਠੀਆ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ ਨਾਭਾ ਜੇਲ੍ਹ

ਮੋਹਾਲੀ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ, ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਉਨ੍ਹਾਂ ਨੂੰ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ਵਿੱਚ ਨਾਭਾ ਜੇਲ੍ਹ ਭੇਜ ਦਿੱਤਾ ਹੈ। ਮਜੀਠੀਆ ਨੂੰ ਵਿਜੀਲੈਂਸ ਦੇ ਚਾਰ ਦਿਨਾਂ ਦੇ ਵਾਧੂ ਰਿਮਾਂਡ ‘ਤੇ ਸੀ। ਐਤਵਾਰ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ, ਮਜੀਠੀਆ ਨੂੰ ਵਿਜੀਲੈਂਸ ਟੀਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਜੀਠੀਆ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਹੁਣ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ। ਇਸ ਦੇ ਨਾਲ ਹੀ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਗੁੱਸੇ ਵਿੱਚ ਆਏ ਅਕਾਲੀ ਆਗੂ ਅਤੇ ਵਰਕਰ ਵੀ ਮੋਹਾਲੀ ਅਦਾਲਤ ਦੇ ਬਾਹਰ ਪਹੁੰਚ ਗਏ। ਵੱਡੀ ਗਿਣਤੀ ਵਿੱਚ ਪਹੁੰਚੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਮੌਕੇ ‘ਤੇ ਤਾਇਨਾਤ ਪੁਲਿਸ ਫੋਰਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Related Post