Punjab News : ਜਲੰਧਰ ਦੀ ਪੀ. ਪੀ. ਆਰ. ਮਾਰਕਿਟ ਅਕਸਰ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ। ਮਾਰਕਿਟ ਵਿਚ ਰੋਜ਼ਾਨਾ ਲੜਾਈ-ਝਗੜੇ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਦੁਸਹਿਰੇ ਵਾਲੇ ਦਿਨ ਵੀ ਇਸੇ ਤਰ੍ਹਾਂ ਦੀ ਘਟਨਾ ਵਾਪਰੀ। ਇਥੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ। ਝਗੜੇ ਦੌਰਾਨ ਇਕ ਧਿਰ ਨੇ ਕੁਝ ਹੋਰ ਮੈਂਬਰਾਂ ਨੂੰ ਮੌਕੇ ‘ਤੇ ਬੁਲਾਇਆ। ਇਕ ਦਰਜਨ ਨੌਜਵਾਨਾਂ ਨੇ ਦੋ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹੰਗਾਮੇ ਵਿੱਚ ਇਕ ਸਿੱਖ ਨੌਜਵਾਨ ਦੀ ਪੱਗ ਤੱਕ ਉਤਾਰ ਦਿੱਤੀ ਗਈ ਅਤੇ ਉਸ ਦੇ ਸਾਥੀ ਦੇ ਕੱਪੜੇ ਵੀ ਪਾੜ ਦਿੱਤੇ ਗਏ।
ਇਹ ਵੀ ਪੜ੍ਹੋ :ਡੌਂਕੀ ਲਗਾਉਣ ਵਾਲਿਆਂ ਦੀ ਨਹੀਂ ਖ਼ੈਰ, ਏਜੰਟਾਂ ‘ਤੇ ਹੋਵੇਗੀ ਵੱਡੀ ਕਾਰਵਾਈ
ਇਥੇ ਤੱਕ ਕਿ ਉਸ ਉੱਤੇ ਜੁੱਤੀਆਂ ਵੀ ਮਾਰੀਆਂ ਗਈਆਂ। ਇਸ ਝੜਪ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਪਰ ਸ਼ੁਰੂ ਵਿੱਚ ਪੁਲਸ ਨੇ ਆਪਣੇ ਸਾਹਮਣੇ ਹੋਈ ਤਕਰਾਰ ਨੂੰ ਅਣਗੌਲਿਆ ਕੀਤਾ। ਵਾਇਰਲ ਹੋਈ ਵੀਡੀਓ ਵਿੱਚ ਦੋ ਧਿਰਾਂ ਲੜਦੀਆਂ ਵਿਖਾਈ ਦੇ ਰਹੀਆਂ ਹਨ, ਜਦਕਿ ਇਕ ਪੁਲਸ ਅਧਿਕਾਰੀ ਟਕਰਾਅ ਨੂੰ ਨਜ਼ਰਅੰਦਾਜ਼ ਕਰਦੇ ਹੋਏ ਆਪਣੇ ਦਸਤਾਵੇਜ਼ ਵੇਖ ਰਿਹਾ ਹੈ। ਇਸ ਘਟਨਾ ਨੇ ਪੀ. ਪੀ. ਆਰ. ਮਾਰਕਿਟ ਵਿੱਚ ਪੁਲਸ ਪ੍ਰਸ਼ਾਸਨ ਦੇ ਦਾਅਵਿਆਂ ਨੂੰ ਸਵਾਲਾਂ ਦੇ ਘੇਰੇ ਵਿੱਚ ਲਾ ਦਿੱਤਾ ਹੈ। ਹੁਣ ਵੇਖਣਾ ਇਹ ਹੈ ਕਿ ਇਸ ਮਾਮਲੇ ‘ਚ ਪੁਲਸ ਕੀ ਕਾਰਵਾਈ ਕਰਦੀ ਹੈ।