ਅਕਾਲੀ ਦਲ ਦੀ ਨਵੀਂ ਮੁਹਿੰਮ ਨਾਲ ਸਿਆਸੀ ਤਾਪਮਾਨ ਤਿੱਖਾ

ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਬਹਿਰਾਮ ਵਿੱਚ ਪਾਰਟੀ ਦੀ ਨਵੀਂ ਮੁਹਿੰਮ “ਪ੍ਰਾਊਡ ਟੂ ਬੀ ਅਕਾਲੀ” ਦੀ ਅਧਿਕਾਰਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਹਾਜ਼ਰੀ ਰਹੀ। ਮੁਹਿੰਮ ਦੀ ਸ਼ੁਰੂਆਤ ਦੌਰਾਨ ਆਪਣੇ ਸੰਬੋਧਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀ ਪਟੜੀ ਤੋਂ ਹਟਾ ਦਿੱਤਾ ਗਿਆ ਹੈ ਅਤੇ ਸੂਬਾ ਕਈ ਸਾਲ ਪਿੱਛੇ ਚਲਾ ਗਿਆ ਹੈ।

ਕਾਂਗਰਸ ਆਗੂ ਖੁਦ ਦੇਸ਼ ਦੇ ਖ਼ਿਲਾਫ਼ ਬੋਲਦੇ ਹਨ ਪਰ ਦੂਜਿਆਂ ‘ਤੇ ਦੇਸ਼ਦ੍ਰੋਹ ਦੇ ਇਲਜ਼ਾਮ ਲਗਾਉਂਦੇ: ਰਵਨੀਤ ਸਿੰਘ ਬਿੱਟੂ

ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ — ਕਿਸਾਨ, ਨੌਜਵਾਨ, ਵਪਾਰੀ, ਮੁਲਾਜ਼ਮ ਅਤੇ ਔਰਤਾਂ — ਮੌਜੂਦਾ ਸਰਕਾਰ ਤੋਂ ਨਿਰਾਸ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ, ਰੁਜ਼ਗਾਰ, ਵਿਕਾਸ ਅਤੇ ਆਰਥਿਕ ਹਾਲਾਤ ਸਭ ਤੋਂ ਵੱਡੀ ਚਿੰਤਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਅਤੇ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਤਿਆਰ ਹੈ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਪਿੰਡ ਅਨੋਖਰਵਾਲ ਵੀ ਪਹੁੰਚੇ, ਜਿੱਥੇ ਉਨ੍ਹਾਂ ਨਵਦੀਪ ਸਿੰਘ ਅਨੋਖਰਵਾਲ ਦੇ ਬੇਟੇ ਦੀ ਦਸਤਾਰਬੰਦੀ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਪਰਿਵਾਰ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਰਵਾਇਤੀ ਪੰਜਾਬੀ ਸਭਿਆਚਾਰ ਅਤੇ ਪਰੰਪਰਾਵਾਂ ਦੀ ਮਹੱਤਤਾ ਉੱਤੇ ਵੀ ਗੱਲ ਕੀਤੀ।

ਦਿਲ ਛੂਹਣ ਵਾਲੀ ਖ਼ਬਰ, 13 ਸਾਲ ਦੇ ਬੱਚੇ ਨੇ ਦਿਖਾਈ ਬਹਾਦਰੀ

ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਜ਼ਿਲ੍ਹਾ ਅਬਜ਼ਰਵਰ ਕਮਲ ਚੇਤਲੀ, ਹਲਕਾ ਇੰਚਾਰਜ ਨਵਾਂਸ਼ਹਿਰ ਜਰਨੈਲ ਸਿੰਘ ਵਾਹਿਦ, ਐੱਸ.ਜੀ.ਪੀ.ਸੀ. ਮੈਂਬਰ ਗੁਰਬਖ਼ਸ਼ ਸਿੰਘ ਖਾਲਸਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਇਸ ਤੋਂ ਇਲਾਵਾ ਯੂਥ ਅਕਾਲੀ ਦਲ, ਬੀ.ਸੀ. ਵਿੰਗ ਅਤੇ ਵੱਖ-ਵੱਖ ਹਲਕਿਆਂ ਦੇ ਪ੍ਰਧਾਨਾਂ ਅਤੇ ਵਰਕਰਾਂ ਨੇ ਵੀ ਭਰਪੂਰ ਸ਼ਮੂਲੀਅਤ ਕੀਤੀ।ਅਖੀਰ ਵਿੱਚ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਪਾਰਟੀ ਦੀ ਨੀਤੀਆਂ ਅਤੇ ਸੋਚ ਨੂੰ ਪਹੁੰਚਾਉਣ ਅਤੇ ਪੰਜਾਬ ਦੇ ਭਵਿੱਖ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ।

Related Post