ਲਾਲਪੁਰਾ ਮਾਮਲੇ ‘ਚ ਬਰੀ ਹੋਣ ‘ਤੇ ਜਾਖੜ ਭੜਕੇ, ਨੈਤਿਕਤਾ ‘ਤੇ ਚੁੱਕੇ ਸਵਾਲ

ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਇਕ ਵਾਰ ਫਿਰ ਤਾਪਮਾਨ ਵਧ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਇੱਕ ਸਮਝੌਤੇ ਤਹਿਤ ਬਰੀ ਹੋਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਜਾਖੜ ਨੇ ਕਿਹਾ ਕਿ ਭਾਵੇਂ ਕਾਨੂੰਨੀ ਤੌਰ ‘ਤੇ ਵਿਧਾਇਕ ਨੂੰ ਰਾਹਤ ਮਿਲ ਗਈ ਹੋਵੇ, ਪਰ ਇਸ ਮਾਮਲੇ ਵਿੱਚ ਪੀੜਤਾ ਨੇ ਨਿਆਂ ਲਈ ਲੰਬੀ ਲੜਾਈ ਲੜੀ ਹੈ, ਜਿਸਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ 2013 ਦੀ ਘਟਨਾ ਨੂੰ ਯਾਦ ਕਰਦੇ ਹੋਏ ਦੱਸਿਆ ਕਿ ਜਦੋਂ ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਨ, ਤਦ ਉਨ੍ਹਾਂ ਨੇ ਇਹ ਮਾਮਲਾ ਜ਼ੋਰ-ਸ਼ੋਰ ਨਾਲ ਉਠਾਇਆ ਸੀ।

ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ

ਉਨ੍ਹਾਂ ਖੁਲਾਸਾ ਕੀਤਾ ਕਿ ਉਸ ਸਮੇਂ ਸਰਕਾਰ ਦੇ ਕੜੇ ਵਿਰੋਧ ਦੇ ਬਾਵਜੂਦ ਉਹ ਪੀੜਤਾ ਨੂੰ ਵਿਧਾਨ ਸਭਾ ਵਿੱਚ ਲੈ ਕੇ ਗਏ ਸਨ, ਜਿਸ ਨਾਲ ਸਦਨ ਵਿੱਚ ਭਾਰੀ ਹੰਗਾਮਾ ਹੋਇਆ ਸੀ। ਇਤਨਾ ਹੀ ਨਹੀਂ, ਇਸ ਮਾਮਲੇ ਕਾਰਨ ਉਨ੍ਹਾਂ ਦੀ ਮੈਂਬਰੀ ਰੱਦ ਕਰਨ ਲਈ ਵਿਸ਼ੇਸ਼ ਅਧਿਕਾਰ ਕਮੇਟੀ ਤੱਕ ਬਣਾਈ ਗਈ ਸੀ। ਜਾਖੜ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਸਵਾਲ ਕੀਤਾ ਕਿ ਕੀ ਕਲੀਨ ਚਿੱਟ ਲੈਣ ਵਾਲੇ ਵਿਧਾਇਕ ਅਤੇ ਮੰਤਰੀ ਨੈਤਿਕ ਤੌਰ ‘ਤੇ ਆਪਣੇ ਆਪ ਨੂੰ ਬੇਦਾਗ਼ ਕਹਿ ਸਕਦੇ ਹਨ, ਜਦਕਿ ਪੀੜਤਾ ਨਾਲ ਖੁੱਲ੍ਹੇਆਮ ਅਨਿਆਂ ਅਤੇ ਹਿੰਸਾ ਹੋਈ ਸੀ।

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਅੰਤ ਵਿੱਚ ਉਨ੍ਹਾਂ ਕਿਹਾ ਕਿ “ਕਾਨੂੰਨ ਦੀ ਚੱਕੀ ਭਾਵੇਂ ਹੌਲੀ ਚੱਲਦੀ ਹੈ, ਪਰ ਪੀਸਦੀ ਬਹੁਤ ਬਰੀਕ ਹੈ।” ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਪਹਿਲਾਂ ਵੀ ਪੀੜਤਾਂ, ਗਰੀਬਾਂ ਅਤੇ ਮਜ਼ਲੂਮਾਂ ਦੇ ਨਾਲ ਖੜ੍ਹੇ ਰਹੇ ਹਨ ਅਤੇ ਅੱਗੇ ਵੀ ਨਿਆਂ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।

Related Post