Punjab News:ਨੈਸ਼ਨਲ ਹਾਈਵੇਅ ‘ਤੇ ਸਥਿਤ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਵਿਚੋਂ ਇਕ ਲਾਡੋਵਾਲ ਟੋਲ ਪਲਾਜ਼ਾ ਨੇ ਇਕ ਵਾਰ ਫਿਰ ਟੋਲ ਦਰਾਂ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਨਵੀਆਂ ਦਰਾਂ 31 ਮਾਰਚ ਦੀ ਅੱਧੀ ਰਾਤ 12 ਵਜੇ ਤੋਂ ਬਾਅਦ ਯਾਨੀ 1 ਅਪ੍ਰੈਲ ਤੋਂ ਲਾਗੂ ਹੋ ਜਾਣਗੀਆਂ, ਜਿਸ ਨਾਲ ਵਾਹਨ ਚਾਲਕਾਂ ਦੀ ਜੇਬ ‘ਤੇ ਬੋਝ ਹੋਰ ਵਧੇਗਾ।
ਇਹ ਵੀ ਪੜ੍ਹੋ : ਲਾਲਪੁਰਾ ਮਾਮਲੇ ‘ਚ ਬਰੀ ਹੋਣ ‘ਤੇ ਜਾਖੜ ਭੜਕੇ, ਨੈਤਿਕਤਾ ‘ਤੇ ਚੁੱਕੇ ਸਵਾਲ
ਟੋਲ ਪਲਾਜ਼ਾ ਦੇ ਮੈਨੇਜਰ ਵਿਪਿਨ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ (NHAI) ਦੇ ਹੁਕਮਾਂ ਅਨੁਸਾਰ ਟੋਲ ਫੀਸ ਵਿਚ 5 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਆਪਣੀ ਉੱਚੀ ਟੋਲ ਫੀਸ ਕਾਰਨ ਹਮੇਸ਼ਾ ਸੁਰਖੀਆਂ ਵਿਚ ਰਹਿੰਦਾ ਹੈ। ਇੱਥੇ ਵਾਹਨ ਚਾਲਕਾਂ ਤੋਂ ਵਸੂਲੀ ਜਾਣ ਵਾਲੀ ਫੀਸ ਦੇਸ਼ ਦੇ ਕਿਸੇ ਵੀ ਹੋਰ ਟੋਲ ਪਲਾਜ਼ਾ ਦੇ ਮੁਕਾਬਲੇ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ :ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ

