ਪਟਿਆਲਾ ਸਮੇਤ ਕਿਹੜੀਆਂ ਥਾਂਵਾਂ ‘ਤੇ ਪਵੇਗਾ ਮੀਂਹ ? ਦੇਖੋ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਹੌਲੀ-ਹੌਲੀ ਸੁਧਾਰ ਵੱਲ ਰੁਖ ਕਰ ਲਿਆ ਹੈ। ਅਗਲੇ ਇੱਕ ਹਫ਼ਤੇ ਦੌਰਾਨ ਜ਼ਿਆਦਾਤਰ ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੱਡੀ ਬਾਰਿਸ਼ ਦੀ ਚੇਤਾਵਨੀ ਨਹੀਂ ਦਿੱਤੀ ਗਈ। ਹਾਲਾਂਕਿ ਅੱਜ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਪਿਛਲੇ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਹਲਕੀ ਕਮੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਲਗਭਗ 0.3 ਡਿਗਰੀ ਘਟਿਆ ਹੈ, ਜੋ ਕਿ ਆਮ ਨਾਲੋਂ ਕਰੀਬ 7.2 ਡਿਗਰੀ ਘੱਟ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਦੌਰਾਨ, ਸੂਬੇ ਭਰ ਵਿੱਚ 13.5 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ ਆਮ ਮਾਤਰਾ 3.4 ਮਿਲੀਮੀਟਰ ਨਾਲੋਂ ਲਗਭਗ 297 ਫੀਸਦੀ ਵੱਧ ਹੈ।

ਲਾਲਜੀਤ ਸਿੰਘ ਭੁੱਲਰ ਨਹੀਂ ਘੱਟ ਰਹੀਆਂ ਮੁਸ਼ਕਲਾਂ, ਲੱਗਿਆ ਇਕ ਹੋਰ ਦੋਸ਼

ਮੌਸਮ ਵਿਭਾਗ ਦੇ ਅਨੁਸਾਰ, ਅੱਜ 22 ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੁਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਛਿਟਪੁਟ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਦੇ ਹੋਏ SOI ਅਦਾਲਤ ਦੇ 500 ਤੋਂ ਵੱਧ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਕੁਝ ਥਾਵਾਂ ‘ਤੇ ਗੜੇਮਾਰੀ ਅਤੇ ਬਿਜਲੀ ਚਮਕਣ ਦੀਆਂ ਘਟਨਾਵਾਂ ਵੀ ਦਰਜ ਕੀਤੀਆਂ ਗਈਆਂ। ਮੌਸਮ ਵਿਭਾਗ ਮੁਤਾਬਕ, ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ-ਕਸ਼ਮੀਰ ਖੇਤਰ ਵਿੱਚ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਮੌਸਮ ਵਿੱਚ ਇਹ ਤਬਦੀਲੀ ਆਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹੇਗਾ। ਅਗਲੇ 24 ਘੰਟਿਆਂ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 5 ਤੋਂ 7 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ।

Related Post