Indian Deports in Australia: ਆਸਟ੍ਰੇਲੀਆ ਨੇ15 ਭਾਰਤੀਆਂ ਨੂੰ ਕੀਤਾ ਡਿਪੋਰਟ, ਲਿਸਟ ਆਈ ਸਾਹਮਣੇ

Indian Deports in Australia: ਆਸਟ੍ਰੇਲੀਆ ਵੱਲੋਂ 15 ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਵਿੱਚ ਇੱਕ ਔਰਤ ਸਮੇਤ 11 ਪੰਜਾਬੀ ਨੌਜਵਾਨ ਸ਼ਾਮਲ ਹਨ। ਜਾਣਕਾਰੀ ਮੁਤਾਬਕ ਹਵਾਈ ਅੱਡੇ ‘ਤੇ ਜ਼ਰੂਰੀ ਵੈਰੀਫਿਕੇਸ਼ਨ ਅਤੇ ਕਲੀਅਰੈਂਸ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸਾਰੇ ਡਿਪੋਰਟ ਕੀਤੇ ਗਏ ਲੋਕਾਂ ਨੂੰ ਪਹਿਲਾਂ ਪਟਿਆਲਾ ਲਿਆਂਦਾ ਜਾਵੇਗਾ। ਡਿਪੋਰਟ ਕੀਤੇ ਗਏ ਪੰਜਾਬੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ। ਇਨ੍ਹਾਂ ਵਿੱਚ ਜਲੰਧਰ, ਹੁਸ਼ਿਆਰਪੁਰ, ਖੰਨਾ, ਮੋਗਾ, ਨਵਾਂਸ਼ਹਿਰ, ਗੜ੍ਹਸ਼ੰਕਰ, ਤਰਨਤਾਰਨ, ਫਿਰੋਜ਼ਪੁਰ ਅਤੇ ਰੂਪਨਗਰ ਦੇ ਨੌਜਵਾਨ ਸ਼ਾਮਲ ਦੱਸੇ ਜਾ ਰਹੇ ਹਨ। ਖਬਰਾਂ ਅਨੁਸਾਰ ਡਿਪੋਰਟ ਕੀਤੇ ਗਏ ਪੰਜਾਬੀਆਂ ਵਿੱਚ ਜਸਵੰਤ ਸਿੰਘ, ਅੰਗਰੇਜ਼ ਸਿੰਘ, ਸਤਿੰਦਰਜੀਤ ਸਿੰਘ ਸ਼ੇਰਗਿਲ, ਗੁਰਪ੍ਰੀਤ ਸਿੰਘ ਸੰਧੂ, ਜਗਜੀਤ ਸਿੰਘ, ਜਸਪ੍ਰੀਤ ਸਿੰਘ, ਨਿਰਮਲ ਸਿੰਘ, ਸ਼ਰੂਤੀ ਸ਼ਰਮਾ, ਰਣਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਦੇ ਨਾਮ ਸ਼ਾਮਲ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ, ਢੀਂਡਸਾ ਨੂੰ ਮਿਲ ਕੇ ਕੀਤਾ ਮੂੰਹ ਮਿੱਠਾ

ਇਸ ਤੋਂ ਇਲਾਵਾ ਆਸਟ੍ਰੇਲੀਆ ਵੱਲੋਂ ਡਿਪੋਰਟ ਕੀਤੇ ਗਏ 4 ਹੋਰ ਨੌਜਵਾਨਾਂ ਵਿੱਚ ਹਰਿਆਣਾ ਤੋਂ ਰਾਹੁਲ, ਤੇਲੰਗਾਨਾ ਤੋਂ ਸਮੀਉਦੀਨ ਖ਼ਾਜਾ ਅਤੇ ਅਬਦੁੱਲਾ ਸਾਲੇਹ ਬਾਹਾਤਾਬ, ਜਦਕਿ ਉੱਤਰਾਖੰਡ ਤੋਂ ਕੰਵਲਜੀਤ ਸਿੰਘ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਇਹ ਮਾਮਲਾ ਪਿਛਲੇ ਸਾਲ ਅਮਰੀਕਾ ਵੱਲੋਂ ਕੀਤੀ ਗਈ ਵੱਡੀ ਡਿਪੋਰਟੇਸ਼ਨ ਦੀ ਵੀ ਯਾਦ ਦਿਵਾ ਰਿਹਾ ਹੈ। ਉਸ ਵੇਲੇ 104 ਭਾਰਤੀਆਂ ਨੂੰ ਵਾਪਸ ਭੇਜਿਆ ਗਿਆ ਸੀ, ਜਿਨ੍ਹਾਂ ਵਿੱਚ 30 ਪੰਜਾਬੀ ਸ਼ਾਮਲ ਸਨ। ਫਿਲਹਾਲ ਪ੍ਰਸ਼ਾਸਨ ਵੱਲੋਂ ਆਸਟ੍ਰੇਲੀਆ ਤੋਂ ਪਰਤੇ ਇਹਨਾਂ ਨੌਜਵਾਨਾਂ ਨੂੰ ਸੁਰੱਖਿਅਤ ਤਰੀਕੇ ਨਾਲ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਜਾਰੀ ਹੈ।

Related Post