Punjab News: CM ਭਗਵੰਤ ਮਾਨ ਕਰਨਗੇ ਹੁਣ ਪੱਕਾ ਕੰਮ, ਦੂਜੀ ਪਾਰਟੀ ਵੱਲ ਕੋਈ ਨਹੀਂ ਕਰੇਗਾ ਮੂੰਹ

Punjab News: ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਦੇ ਦਰਮਿਆਨ ਭਗਵੰਤ ਮਾਨ ਸਰਕਾਰ ਨੇ ਅਹਿਮ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ। ਰਾਜ ਸਭਾ ਮੈਂਬਰਾਂ ਦੀ ਬਗਾਵਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਹਾਈਕਮਾਨ ਹੁਣ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਨੂੰ ਸੁਰੱਖਿਅਤ ਰੱਖਣ ਲਈ ਸਰਗਰਮ ਹੋ ਗਈ ਹੈ। ਸੂਤਰਾਂ ਮੁਤਾਬਕ, ‘ਆਪ’ ਸਰਕਾਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਸ਼ਵਾਸ ਮਤਾ ਪੇਸ਼ ਕਰ ਸਕਦੀ ਹੈ। ਇਹ ਵਿਸ਼ੇਸ਼ ਸੈਸ਼ਨ 1 ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ‘ਤੇ ਬੁਲਾਇਆ ਗਿਆ ਹੈ। ਹਾਲਾਂਕਿ ਸੈਸ਼ਨ ਦਾ ਮੁੱਖ ਮਕਸਦ ਮਜ਼ਦੂਰ ਦਿਵਸ ਮਨਾਉਣਾ ਦੱਸਿਆ ਜਾ ਰਿਹਾ ਹੈ, ਪਰ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸਰਕਾਰ ਇਸ ਦੌਰਾਨ ਆਪਣਾ ਬਹੁਮਤ ਵੀ ਸਾਬਤ ਕਰਨਾ ਚਾਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜ ਸਭਾ ਦੇ ਕੁਝ ਸੰਸਦ ਮੈਂਬਰਾਂ ਦੇ ਦਲ ਬਦਲਣ ਤੋਂ ਬਾਅਦ ਪੰਜਾਬ ਵਿੱਚ ਵੀ ਵਿਧਾਇਕਾਂ ਦੇ ਟੁੱਟਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਅਜਿਹੇ ਹਾਲਾਤਾਂ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਆਪਣੀ ਸਰਕਾਰ ਨੂੰ ਕਿਸੇ ਵੀ ਖ਼ਤਰੇ ਤੋਂ ਬਚਾਉਣਾ ਚਾਹੁੰਦੀ ਹੈ।

Indian Deports in Australia: ਆਸਟ੍ਰੇਲੀਆ ਨੇ15 ਭਾਰਤੀਆਂ ਨੂੰ ਕੀਤਾ ਡਿਪੋਰਟ, ਲਿਸਟ ਆਈ ਸਾਹਮਣੇ

ਰਾਜਨੀਤਿਕ ਮਾਹਿਰਾਂ ਦੇ ਮੁਤਾਬਕ, ਜੇਕਰ ਸਰਕਾਰ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਜਿੱਤ ਲੈਂਦੀ ਹੈ ਤਾਂ ਅਗਲੇ ਛੇ ਮਹੀਨਿਆਂ ਤੱਕ ਸਰਕਾਰ ਨੂੰ ਕੋਈ ਤੁਰੰਤ ਸੰਵਿਧਾਨਕ ਖ਼ਤਰਾ ਨਹੀਂ ਰਹੇਗਾ। ਇਸੇ ਲਈ ਪਾਰਟੀ ਵਿਸ਼ੇਸ਼ ਸੈਸ਼ਨ ਵਿੱਚ ਆਪਣਾ ਬਹੁਮਤ ਸਾਬਤ ਕਰਨ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਉੱਧਰ, ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਵੱਲੋਂ ਸਵੇਰੇ 9:30 ਵਜੇ ਕੈਬਨਿਟ ਮੀਟਿੰਗ ਵੀ ਬੁਲਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਵਿਸ਼ਵਾਸ ਮਤੇ ਨੂੰ ਲੈ ਕੇ ਅੰਤਿਮ ਫੈਸਲਾ ਕੀਤਾ ਜਾ ਸਕਦਾ ਹੈ।ਯਾਦ ਰਹੇ ਕਿ ਇਸ ਤੋਂ ਪਹਿਲਾਂ ਅਕਤੂਬਰ 2022 ਵਿੱਚ ਵੀ ਭਗਵੰਤ ਮਾਨ ਸਰਕਾਰ ਨੇ ਵਿਸ਼ਵਾਸ ਮਤਾ ਪੇਸ਼ ਕੀਤਾ ਸੀ। ਉਸ ਵੇਲੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ “ਆਪ੍ਰੇਸ਼ਨ ਲੋਟਸ” ਦੇ ਤਹਿਤ ਪੰਜਾਬ ਵਿੱਚ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਸਨ।

Related Post