ਜਾਣੋ ਕਿਹੜੀ MSP ‘ਤੇ ਕੇਂਦਰੀ ਮੰਤਰੀ ਨੇ ਰੱਖਿਆ ਪ੍ਰਸਤਾਵ

ਚੰਡੀਗੜ੍ਹ: ਬੀਤੀ ਰਾਤ ਚੰਡੀਗੜ੍ਹ ਵਿਖੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਚੋਥੀ ਮਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸਹਿਕਾਰੀ ਸਭਾਵਾਂ NCCF (ਨੈਸ਼ਨਲ ਕੰਜ਼ਿਊਮਰ ਕੋਆਪਰੇਟਿਵ ਫੈਡਰੇਸ਼ਨ ਆਫ ਇੰਡੀਆ ਲਿਮਟਿਡ) ਅਤੇ NAFED (ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ) ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਦਾਲਾਂ ਦੀ ਖਰੀਦ ਲਈ ਕਿਸਾਨਾਂ ਨਾਲ ਪੰਜ ਸਾਲ ਦਾ ਸਮਝੌਤਾ ਕਰਨ ਦਾ ਪ੍ਰਸਤਾਵ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਪਾਹ ਦੀ ਫਸਲ ਖਰੀਦਣ ਲਈ ਕਿਸਾਨਾਂ ਨਾਲ ਪੰਜ ਸਾਲਾ ਸਮਝੌਤਾ ਕਰਨ ਦਾ ਪ੍ਰਸਤਾਵ ਕੀਤਾ ਹੈ। ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਕੇਂਦਰ ਵੱਲੋਂ ਰੱਖੇ ਗਏ ਪ੍ਰਸਤਾਵ ‘ਤੇ ਸਵੇਰ ਤੱਕ ਦਾ ਸਮਾਂ ਮੰਗਿਆ ਹੈ।

Related Post