
Punjab News : ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਇੱਕ ਮਹੱਤਵਪੂਰਨ ਮੁਲਾਕਾਤ ਲਈ ਗੁਰੂਗ੍ਰਾਮ ਪਹੁੰਚਣ ਵਾਲੇ ਹਨ। ਜਾਣਕਾਰੀ ਮੁਤਾਬਕ, ਉਹ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਨੇਤਾ ਸੰਜੀਵ ਅਰੋੜਾ ਨਾਲ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ ਸੰਜੀਵ ਅਰੋੜਾ ਇਸ ਵੇਲੇ ਗੁਰੂਗ੍ਰਾਮ ਦੀ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਮੁਲਾਕਾਤ ਨੂੰ ਸਿਆਸੀ ਪੱਖੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮੁਲਾਕਾਤ ਦੇ ਅਜੈਂਡੇ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਸਿਆਸੀ ਗਲਿਆਰਿਆਂ ਵਿੱਚ ਇਸ ਨੂੰ ਲੈ ਕੇ ਚਰਚਾ ਤੇਜ਼ ਹੋ ਚੁੱਕੀ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਕੋਈ ਵੱਡਾ ਸਿਆਸੀ ਸੰਦੇਸ਼ ਜਾਂ ਫੈਸਲਾ ਸਾਹਮਣੇ ਆਉਂਦਾ ਹੈ ਜਾਂ ਨਹੀਂ।