ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ- ਮਨਰੀਤ ਰਾਣਾ

Patiala News : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਮਈ ਤੋਂ ਸ਼ੁਰੂ ਹੋਈ ਜਨਗਣਨਾ ਦਾ ਕੰਮ ਮਿਤੀ 13 ਜੂਨ 2026 ਤੱਕ ਚੱਲਣਾ ਹੈ। ਮਨਰੀਤ ਰਾਣਾ ਨੇ ਕੌਮੀ ਹਿਤਾਂ ਵਾਲੇ ਇਸ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸੰਬੰਧੀ ਜੇਕਰ ਕੋਈ ਵੀ ਜਨਗਣਨਾ ਅਧਿਕਾਰੀ ਜਾਣਕਾਰੀ ਲੈਣ ਦੇ ਲਈ ਲੋਕਾਂ ਦੇ ਘਰ ਆਉਂਦੇ ਹਨ ਤਾਂ ਉਹਨਾਂ ਦਾ ਪੂਰਨ ਤੌਰ ਤੇ ਸਹਿਯੋਗ ਦਿੱਤਾ ਜਾਵੇ।

ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਇਸ ਦੌਰਾਨ ਜੋ ਵੀ ਜਨਗਣਨਾ ਦੇ ਸੰਬੰਧ ਵਿੱਚ ਪੁੱਛੇ ਜਾਂਦੇ ਪ੍ਰਸ਼ਨਾਂ ਦਾ ਸਹੀ ਉੱਤਰ ਦਿੱਤਾ ਜਾਵੇ ਤਾਂ ਜੋ ਸਹੀ ਡਾਟਾ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਹਨਾਂ ਸਰਕਾਰੀ ਕਰਮਚਾਰੀਆਂ ਦੀ ਡਿਊਟੀ ਜਨਗਣਨਾ 2027 ਦੇ ਲਈ ਲਗਾਈ ਗਈ ਹੈ ਪਰ ਉਨ੍ਹਾਂ ਕਰਮਚਾਰੀਆਂ ਨੇ ਆਪਣੀ ਡਿਊਟੀ ਅਜੇ ਜੁਆਇੰਨ ਨਹੀਂ ਕੀਤੀ, ਉਹਨਾਂ ਦੇ ਖਿਲਾਫ਼ ਸੈਂਸਜ ਐਕਟ 1948 ਦੇ ਅਧੀਨ ਐਫ.ਆਈ.ਆਰ ਦਰਜ ਕਰਨ ਦੀ ਕਾਰਵਾਈ ਆਰੰਭੀ ਜਾ ਰਹੀ ਹੈ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।