ਧਾਮੀ ਦਾ ਵੱਧਾਮੀ ਦਾ ਵੱਡਾ ਬਿਆਨਡਾ ਬਿਆਨ, SGPC-SIT ਵਿਚਕਾਰ ਵੱਡਾ ਟਕਰਾਅ

Punjab News : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਾਪਤਾ ਹੋਏ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਜਾਂਚ ਟੀਮ ਵੱਲੋਂ ਮੰਗਿਆ ਗਿਆ ਹਰ ਰਿਕਾਰਡ ਸਮੇਂ-ਸਮੇਂ ’ਤੇ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ ਅਤੇ ਕਮੇਟੀ ਵੱਲੋਂ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।ਇਹ ਗੱਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉਪ–ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ SIT ਨੂੰ ਹੋਰ ਮੰਗੇ ਗਏ ਦਸਤਾਵੇਜ਼ਾਂ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਦੀ ਪੜਤਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਟੀਮ ਨੂੰ ਦਿੱਤਾ ਜਾ ਰਿਹਾ ਸਹਿਯੋਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਨੇ ਹਮੇਸ਼ਾਂ ਜਾਂਚ ਵਿੱਚ ਸਹਿਯੋਗ ਕੀਤਾ ਹੈ ਅਤੇ ਅੱਗੇ ਵੀ ਕਰੇਗੀ।ਧਾਮੀ ਨੇ ਮਾਮਲੇ ਦੀ ਪੂਰੀ ਟਾਈਮਲਾਈਨ ਵੀ ਮੀਡੀਆ ਸਾਹਮਣੇ ਰੱਖੀ।

 

ਉਨ੍ਹਾਂ ਦੱਸਿਆ ਕਿ 7 ਦਸੰਬਰ 2025 ਨੂੰ ਇਸ ਮਾਮਲੇ ਵਿੱਚ FIR ਦਰਜ ਹੋਈ ਸੀ। ਇਸ ਤੋਂ ਬਾਅਦ 13 ਜਨਵਰੀ 2026 ਨੂੰ ਪਹਿਲੀ ਵਾਰ SIT ਦਾ ਪੱਤਰ ਸ਼੍ਰੋਮਣੀ ਕਮੇਟੀ ਨੂੰ ਮਿਲਿਆ। ਇਸ ਪੱਤਰ ਵਿੱਚ ਮੰਗਿਆ ਗਿਆ ਰਿਕਾਰਡ 29 ਜਨਵਰੀ 2026 ਨੂੰ ਚੰਡੀਗੜ੍ਹ ਦਫ਼ਤਰ ਵਿੱਚ SIT ਨੂੰ ਸੌਂਪ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 17 ਫਰਵਰੀ 2026 ਨੂੰ ਦੂਜਾ ਪੱਤਰ ਮਿਲਿਆ, ਜਿਸ ਵਿੱਚ 8 ਮੱਦਾਂ ਸਬੰਧੀ ਜਾਣਕਾਰੀ ਮੰਗੀ ਗਈ ਸੀ। ਇਹ ਜਾਣਕਾਰੀ ਵੀ 11 ਮਾਰਚ 2026 ਨੂੰ SIT ਨੂੰ ਦੇ ਦਿੱਤੀ ਗਈ।ਐਡਵੋਕੇਟ ਧਾਮੀ ਨੇ ਦੱਸਿਆ ਕਿ 3 ਅਪ੍ਰੈਲ 2026 ਨੂੰ SIT ਵੱਲੋਂ ਤੀਜਾ ਪੱਤਰ ਭੇਜਿਆ ਗਿਆ, ਜਿਸ ਵਿੱਚ 18 ਵੱਖ-ਵੱਖ ਮੱਦਾਂ ਸਬੰਧੀ ਰਿਕਾਰਡ ਮੰਗਿਆ ਗਿਆ ਸੀ। ਇਹ ਸਾਰਾ ਰਿਕਾਰਡ ਵੀ 27 ਅਪ੍ਰੈਲ 2026 ਨੂੰ ਜਾਂਚ ਟੀਮ ਦੇ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਰ ਵਾਰ ਦਸਤਾਵੇਜ਼ਾਂ ਦੀ ਸਹੀ ਤਰੀਕੇ ਨਾਲ ਵਸੂਲੀ ਵੀ ਲਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਵੀ SIT ਨੂੰ ਬਿੱਲ ਬੁੱਕਾਂ ਅਤੇ ਲੈਜਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਮੰਗਿਆ ਗਿਆ ਹਰ ਜ਼ਰੂਰੀ ਰਿਕਾਰਡ ਦਿੱਤਾ ਗਿਆ ਹੈ।

Related Post