ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੀ ਸਮਾਗਮ ਵਿਚ ਆਮ ਸ਼ਰਧਾਲੂ ਵਜੋਂ ਕਰਨਗੇ ਸ਼ਿਰਕਤ

                         ਪਟਿਆਲਾ, 23 ਜੁਲਾਈ

ਪੱਤਰਕਾਰ :- ਅਨੁਰਾਗ ਸ਼ਰਮਾ,

ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਦੀ ਸ਼ਾਮ 6.30 ਵਜੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕੀਤਾ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ, ਸਨਾਤਨ ਸੇਵਾ ਸਮਿਤੀ ਦੇ ਪ੍ਰਧਾਨ ਵਿਜੈ ਸ਼ਰਮਾ, ਮੇਅਰ ਕੁੰਦਨ ਗੋਗੀਆ ਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੀ ਮੌਜੂਦ ਸਨ।

ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੌਰਾਨ ਸੰਗਤੀ ਰੂਪ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਵੀ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਵੱਡੇ ਧਾਰਮਿਕ ਸਮਾਗਮ ਮੌਕੇ ਪ੍ਰਸਿੱਧ ਧਾਰਮਿਕ ਗੁਣਗਾਨ ਕਰਤਾ ਸ੍ਰੀ ਹੰਸ ਰਾਜ ਰਘੂਵੰਸ਼ੀ ਭਗਵਾਨ ਸ਼ਿਵ ਦਾ ਗੁਣ ਗਾਇਨ ਕਰਨਗੇ ਅਤੇ ਭਜਨਾਂ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਅਧਿਆਤਮਿਕਤਾ ਨਾਲ ਜੋੜਨਗੇ।

ਸਲਾਹਕਾਰ ਦੀਪਕ ਬਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਪਹਿਲੀ ਵਾਰ 28 ਜੁਲਾਈ ਨੂੰ ਏਨੇ ਵੱਡੇ ਪੱਧਰ ’ਤੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਸ਼ਾਮ 6:30 ਵਜੇ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਪ੍ਰਬੰਧਕਾਂ ਨੂੰ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਨੇ ਇਸ ਸਮਾਗਮ ਨੂੰ ਸ਼ਰਧਾ, ਆਸਥਾ, ਵਿਸ਼ਵਾਸ ਅਤੇ ਸਭਿਆਚਾਰ ਦਾ ਇਕ ਵਿਲੱਖਣ ਸੁਮੇਲ ਕਰਾਰ ਦਿੰਦਿਆਂ ਆਸ ਪ੍ਰਗਟਾਈ ਕਿ ਇਸ ਵਿੱਚ ਪਟਿਆਲਾ ਅਤੇ ਨੇੜਲੇ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ। ਪ੍ਰਧਾਨ ਸਨਾਤਨ ਸੇਵਾ ਸਮਿਤੀ ਵਿਜੇ ਸ਼ਰਮਾ ਨੇ ਕਿਹਾ ਕਿ ਸਮਾਗਮ ਪੰਜਾਬ ਦੀ ਅਮੀਰ ਧਾਰਮਿਕ ਤੇ ਸਭਿਆਚਾਰਕ ਰਵਾਇਤਾਂ ਅਤੇ ਭਾਈਚਾਰਕ ਸਾਂਝ ਤੇ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਇਸ ਵਿਸ਼ੇਸ਼ ਪਹਿਲਕਦਮੀ ਦਾ ਮੁੱਖ ਉਦੇਸ਼ ਇਸ ਖੇਤਰ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਾਰਮਿਕ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨਾ ਹੈ।

ਸਲਾਹਕਾਰ ਦੀਪਕ ਬਾਲੀ, ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ ਤੇ ਚੇਅਰਮੈਨ ਹਰਪਾਲ ਜੁਨੇਜਾ ਨੇ ਪਟਿਆਲਾ ਅਤੇ ਨੇੜਲੇ ਖੇਤਰਾਂ ਦੇ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਡੀ ਗਿਣਤੀ ਵਿੱਚ ਇਸ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਕੇ ਅਸ਼ੀਰਵਾਦ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਪਹਿਲਾਂ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ, ਕ੍ਰਿਸ਼ਚਨ ਭਾਈਚਾਰੇ ਦਾ ਤਿਉਹਾਰ ਵੀ ਰਾਜ ਪੱਧਰੀ ਮਨਾਇਆ ਜਾ ਚੁੱਕਾ ਹੈ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਦਿਹਾੜਾ ਵੀ ਵੱਡੇ ਪੱਧਰ ਉਤੇ ਮਨਾਇਆ ਜਾ ਰਿਹਾ ਹੈ ਜਦਕਿ ਪੂਰੇ ਰਾਜ ਭਰ ਅੰਦਰ ਸਨਾਤਨ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੀ ਸਮਾਗਮ ਕਰਵਾਏ ਜਾ ਰਹੇ ਹਨ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।