ਪਹਿਲਾਂ ਪੇਪਰ ਲੀਕ, ਫਿਰ ਰੀ-ਟੈਸਟ ਦਾ ਡਰਾਮਾ… ਸਜ਼ਾ ਹਮੇਸ਼ਾ ਮਾਸੂਮ ਬੱਚਿਆਂ ਨੂੰ ਹੀ ਕਿਉਂ ? ਐਡਵੋਕੇਟ ਪ੍ਰਭਜੀਤ ਪਾਲ ਸਿੰਘ

ਪਹਿਲਾਂ ਪੇਪਰ ਲੀਕ, ਫਿਰ ਰੀ-ਟੈਸਟ ਦਾ ਡਰਾਮਾ… ਸਜ਼ਾ ਹਮੇਸ਼ਾ ਮਾਸੂਮ ਬੱਚਿਆਂ ਨੂੰ ਹੀ ਕਿਉਂ? — ਐਡਵੋਕੇਟ ਪ੍ਰਭਜੀਤ ਪਾਲ ਸਿੰਘ

ਪਹਿਲਾਂ ਪੇਪਰ ਲੀਕ, ਫਿਰ ਰੀ-ਟੈਸਟ ਦਾ ਡਰਾਮਾ… ਸਜ਼ਾ ਹਮੇਸ਼ਾ ਮਾਸੂਮ ਬੱਚਿਆਂ ਨੂੰ ਹੀ ਕਿਉਂ ? —ਐਡਵੋਕੇਟ ਪ੍ਰਭਜੀਤ ਪਾਲ ਸਿੰਘ

ਦੇਸ਼ ਅਤੇ ਸੂਬੇ ਵਿੱਚ ਅਕਸਰ ਵੱਖ-ਵੱਖ ਭਰਤੀ ਪ੍ਰੀਖਿਆਵਾਂ ਅਤੇ ਵਿੱਦਿਅਕ ਇਮਤਿਹਾਨਾਂ ਦੇ ਪੇਪਰ ਲੀਕ ਹੋਣ  ਨਾਲ ਲੱਖਾਂ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੁੰਦਾ ਜਾ ਰਿਹਾ ਹੈ। ਇਸੇ ਗੰਭੀਰ ਮਸਲੇ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ, ਕਾਨੂੰਨੀ ਮਾਮਲਿਆਂ ਦੇ ਜਾਣੇ-ਪਛਾਣੇ ਮਾਹਰ ਐਡਵੋਕੇਟ ਪ੍ਰਭਜੀਤ ਪਾਲ ਸਿੰਘ ਨੇ ਪ੍ਰੀਖਿਆ ਪ੍ਰਬੰਧਕਾਂ ਅਤੇ ਸਬੰਧਤ ਵਿਭਾਗਾਂ ਦੀਆਂ ਅਣਗਹਿਲੀਆਂ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਖਾਮੀਆਂ ਨਾਲ ਭਰੇ ਪ੍ਰਬੰਧਾਂ ਦਾ ਖਮਿਆਜ਼ਾ ਹਮੇਸ਼ਾ ਮਾਸੂਮ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੀ ਭੁਗਤਣਾ ਪੈਂਦਾ ਹੈ ਤੇ ਕਈ ਹੋਰ ਰਾਜਨੀਤੀ ਜਿੰਨਾਂ ਦੇ ਪੱਲੇ ਕੁਝ ਵੀ ਨਹੀ ਹੁੰਦਾ ਉਹ  ਪਾਰਟੀਆ ਸਿਰਫ ਤੇ ਸਿਰਫ ਬਿਆਨਾਂ ਰਾਹੀ ਸਿਆਸੀ ਰੋਟੀਆ ਸੇਕਦੀਆ ਨਜ਼ਰ ਆਉਦੀਆ ਹਨ ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਪ੍ਰਭਜੀਤ ਪਾਲ ਸਿੰਘ ਨੇ ਕਿਹਾ ਕਿ ਪੇਪਰ ਲੀਕ ਹੋਣਾ ਅਤੇ ਫਿਰ ਇਮਤਿਹਾਨਾਂ ਦਾ ਰੱਦ ਹੋਣਾ ਇੱਕ ਅਜਿਹਾ ਨਿਰੰਤਰ ਚੱਕਰ ਬਣ ਚੁੱਕਾ ਹੈ, ਗਿਰਜੇ ਪੂਰੀ ਪ੍ਰੀਖਿਆ ਪ੍ਰਣਾਲੀ ਦੇ ਵਿਸ਼ਵਾਸ ਨੂੰ ਠੇਸ ਪਹੁੰਚਾਈ ਹੈ।

‘ਕਿਉਂ ਹਮੇਸ਼ਾ ਸਾਡੇ ਬੱਚਿਆਂ ਨਾਲ ਹੀ ਧੋਖਾ ਹੁੰਦਾ ਹੈ? ਇੱਕ ਪ੍ਰੀਖਿਆਰਥੀ ਸਾਲਾਂਬੱਧੀ ਦਿਨ-ਰਾਤ ਇੱਕ ਕਰਕੇ, ਆਪਣੀਆਂ ਨੀਂਦਾਂ ਕੁਰਬਾਨ ਕਰਕੇ ਤਿਆਰੀ ਕਰਦਾ ਹੈ। ਮਾਪੇ ਆਪਣੀ ਖੂਨ-ਪਸੀਨੇ ਦੀ ਕਮਾਈ ਬੱਚਿਆਂ ਦੀ ਪੜ੍ਹਾਈ, ਕੋਚਿੰਗ ਅਤੇ ਕਿਤਾਬਾਂ ‘ਤੇ ਖਰਚਦੇ ਹਨ। ਪਰ ਜਦੋਂ ਇਮਤਿਹਾਨ ਦਾ ਦਿਨ ਆਉਂਦਾ ਹੈ, ਤਾਂ ਖ਼ਬਰ ਮਿਲਦੀ ਹੈ ਕਿ ਪੇਪਰ ਲੀਕ ਹੋ ਗਿਆ। ਇਸ ਤੋਂ ਬਾਅਦ ਆਪਣੀਆਂ ਗਲਤੀਆਂ ਲੁਕਾਉਣ ਲਈ ਪ੍ਰੀਖਿਆ ਰੱਦ ਕਰਕੇ ਮੁੜ ਰੀ-ਟੈਸਟ (Re-Test) ਦਾ ਐਲਾਨ ਕਰ ਦਿੱਤਾ ਜਾਂਦਾ ਹੈ। ਕੀ ਇਨ੍ਹਾਂ ਫੈਸਲਿਆਂ ਨੂੰ ਲਾਗੂ ਕਰਨ ਵਾਲਿਆਂ ਨੂੰ ਅੰਦਾਜ਼ਾ ਵੀ ਹੈ ਕਿ ਇਸ ਨਾਲ ਵਿਦਿਆਰਥੀਆਂ ਦੇ ਮਾਨਸਿਕ ਤਣਾਅ, ਸਮੇਂ ਅਤੇ ਆਰਥਿਕਤਾ ‘ਤੇ ਕਿੰਨਾ ਬੁਰਾ ਅਸਰ ਪੈਂਦਾ ਹੈ?”
ਐਡਵੋਕੇਟ ਸਿੰਘ ਨੇ ਸਪੱਸ਼ਟ ਕੀਤਾ ਕਿ ਮੁੜ ਪ੍ਰੀਖਿਆ ਲੈ ਲੈਣ ਨਾਲ ਸਮੱਸਿਆ ਖ਼ਤਮ ਨਹੀਂ ਹੁੰਦੀ, ਸਗੋਂ ਇਹ ਪ੍ਰਬੰਧਕੀ ਢਾਂਚੇ ਦੀ ਸਭ ਤੋਂ ਵੱਡੀ ਕਮੀ ਨੂੰ ਦਰਸਾਉਂਦਾ ਹੈ। ਰੀ-ਟੈਸਟ ਕਾਰਨ ਵਿਦਿਆਰਥੀਆਂ ਦੀ ਤਿਆਰੀ ਦਾ ਮਨੋਬਲ ਅਤੇ ਲੈਅ ਟੁੱਟ ਜਾਂਦੀ ਹੈ। ਪੇਪਰ ਲੀਕ ਕਰਨ ਵਾਲੇ ਗਿਰੋਹ ਆਪਣਾ ਮਕਸਦ ਪੂਰਾ ਕਰਕੇ ਨਿਕਲ ਜਾਂਦੇ ਹਨ, ਜਦਕਿ ਮਾਨਸਿਕ ਅਤੇ ਆਰਥਿਕ ਪੰਜਲ-ਖੁਆਰੀ ਸਿਰਫ਼ ਉਨ੍ਹਾਂ ਪ੍ਰੀਖਿਆਰਥੀਆਂ ਦੇ ਹਿੱਸੇ ਆਉਂਦੀ ਹੈ ਜਿਨ੍ਹਾਂ ਨੇ ਇਮਾਨਦਾਰੀ ਨਾਲ ਮਿਹਨਤ ਕੀਤੀ ਹੁੰਦੀ ਹੈ।
ਵਿਦਿਆਰਥੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਿਆਂ ਐਡਵੋਕੇਟ ਪ੍ਰਭਜੀਤ ਪਾਲ ਸਿੰਘ ਨੇ ਕਿਹਾ ਕਿ ਕੋਈ ਵੀ ਪੇਪਰ ਸੁਰੱਖਿਆ ਘੇਰਾ ਤੋੜ ਕੇ ਬਾਹਰ ਨਹੀਂ ਆ ਸਕਦਾ ਜਦੋਂ ਤੱਕ ਪ੍ਰੀਖਿਆ ਪ੍ਰਬੰਧਨ ਵਿੱਚ ਵੱਡੀਆਂ ਖਾਮੀਆਂ ਨਾ ਹੋਣ। ਜਿਨ੍ਹਾਂ ਅਧਿਕਾਰੀਆਂ ਅਤੇ ਏਜੰਸੀਆਂ ਕੋਲ ਪ੍ਰਸ਼ਨ-ਪੱਤਰਾਂ ਦੀ ਗੁਪਤਤਾ ਬਣਾਏ ਰੱਖਣ ਦੀ ਜ਼ਿੰਮੇਵਾਰੀ ਹੁੰਦੀ ਹੈ, ਉਨ੍ਹਾਂ ਦੀ ਢਿੱਲ ਕਾਰਨ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਿਰਫ਼ ਬੱਚਿਆਂ ‘ਤੇ ਰੀ- ਟੈਸਟ ਥੋਪਣ ਦੀ ਥਾਂ, ਅਸਲ ਦੋਸ਼ੀਆਂ ਅਤੇ ਅਣਗਹਿਲੀ ਵਰਤਣ ਵਾਲੇ ਪ੍ਰਬੰਧਕਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।