ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ

ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ

ਪਟਿਆਲਾ, 24 ਜੁਲਾਈ:

ਪੱਤਰਕਾਰ :- ਸਵੀਤਾ ਸ਼ਰਮਾ

ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ

ਪੰਜਾਬ ਸਰਕਾਰ ਵੱਲੋਂ ਭਗਵਾਨ ਸ਼ਿਵ ਜੀ ਦੀ ਮਹਿਮਾ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ 28 ਜੁਲਾਈ ਨੂੰ  ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’  ਆਤਮਾ ਰਾਮ ਕੁਮਾਰ ਸਭਾ ਗਰਾਊਂਡ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ  ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਨਾਲ ਸਬੰਧਤ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਹਰ ਵਿਭਾਗ ਨੂੰ ਆਪਣੀਆਂ ਜ਼ਿੰਮੇਵਾਰੀਆਂ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ।

ਇਸ ਮੌਕੇ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਹਰ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਰੱਖਿਆ, ਟ੍ਰੈਫ਼ਿਕ ਪ੍ਰਬੰਧਨ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਪਾਰਕਿੰਗ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ।

ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਮਾਗਮ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, ਆਵਾਜਾਈ ਦੀ ਸੁਚਾਰੂ ਵਿਵਸਥਾ, ਮੈਡੀਕਲ ਟੀਮਾਂ ਦੀ ਤਾਇਨਾਤੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸਮਾਗਮ ਸ਼ਾਂਤੀਪੂਰਨ ਅਤੇ ਸਫ਼ਲਤਾਪੂਰਵਕ ਸੰਪੰਨ ਹੋ ਸਕੇ।

ਇਸ ਮੌਕੇ ਜੁਆਇੰਟ ਕਮਿਸ਼ਨਰ  ਹਰਜੋਤ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਰੀਤ ਰਾਣਾ,  ਸਿਵਿਲ ਸਰਜਨ ਸ਼ੈਲੀ ਜੇਟਲੀ , ਐਸ ਪੀ ਪਲਵਿੰਦਰ ਸਿੰਘ ਚੀਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Post