FIR registered against Akali MLA Manpreet Singh Ayali: ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਖ਼ਿਲਾਫ਼ FIR ਦਰਜ, ਕਈ ਹੋਰ ਆਗੂ ਵੀ ਨਾਮਜ਼ਦ

FIR registered against Akali MLA Manpreet Singh Ayali: ਚੰਡੀਗੜ੍ਹ ਤੋਂ ਇਸ ਵੇਲੇ ਦੀ ਵੱਡੀ ਖ਼ਬਰ… ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਖ਼ਿਲਾਫ਼ ਐੱਫਆਈਆਰ ਦਰਜ ਕਰ ਦਿੱਤੀ ਹੈ। ਪੁਲਿਸ ਵੱਲੋਂ ਦਰਜ ਕੀਤੀ ਗਈ FIR ਵਿੱਚ ਮਨਪ੍ਰੀਤ ਸਿੰਘ ਇਆਲੀ ਦੇ ਨਾਲ-ਨਾਲ ਕਈ ਹੋਰ ਆਗੂਆਂ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ: Recruitment of 2000 PTI Teachers: ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ! 2,000 PTI ਅਧਿਆਪਕਾਂ ਦੀ ਭਰਤੀ ਸ਼ੁਰੂ

ਪੁਲਿਸ ਮੁਤਾਬਕ, ਇਹ ਮਾਮਲਾ ‘ਵਾਰਿਸ ਪੰਜਾਬ ਦੇ’ ਵੱਲੋਂ ਕੀਤੇ ਗਏ ਪ੍ਰਦਰਸ਼ਨ ਨਾਲ ਸਬੰਧਤ ਹੈ। FIR ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 121(1), 132, 223 ਸਮੇਤ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਪ੍ਰਦਰਸ਼ਨ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜੇ, ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਈ। ਇਸ ਦੇ ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਇਸ ਘਟਨਾ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਅਤੇ ਸਰਕਾਰੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਇਸ ਮਾਮਲੇ ਵਿੱਚ ਨਾਮਜ਼ਦ ਆਗੂਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Related Post