PSPCL/PSTCL ਦੇ ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਅਚਨਚੇਤ ਦੌਰਾ

PSPCL/PSTCL ਦੇ ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਅਚਨਚੇਤ ਦੌਰਾ

PSPCL/PSTCL ਦੇ ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਅਚਨਚੇਤ ਦੌਰਾ

ਪਟਿਆਲਾ 31 ਜੁਲਾਈ 2026 :- ਸਵੀਤਾ ਸ਼ਰਮਾ,

PSPCL/PSTCL ਦੇ ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਅਚਨਚੇਤ ਦੌਰਾ

ਅੱਜ ਪੀਐਸਪੀਸੀਐਲ/ਪੀਸੀਟੀਸੀਐੱਲ ਦੇ ਸੀਐਮਡੀ ਕਮ ਮੈਨੈਜਿੰਗ ਡਾਇਰੈਕਟਰ ਡਾ. ਬਸੰਤ ਗਰਗ (ਆਈਏਐਸ) ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਦੌਰਾ ਕਰਕੇ ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਲਈ ਬਿਜਲੀ ਸਪਲਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੀਐਸਪੀਸੀਐਲ ਦੇ ਡਾਇਰੈਕਟਰ ਜਨਰੇਸ਼ਨ ਇੰਜ. ਪੂਰਨਦੀਪ ਬਰਾੜ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜ ਤੇਜ ਬਾਂਸਲ ਤੋਂ ਇਲਾਵਾ ਚੀਫ਼ ਇੰਜੀਨੀਅਰ/ਡੀਐਸ ਸਾਊਥ ਇੰਜ. ਆਰ. ਕੇ. ਮਿੱਤਲ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਦੌਰੇ ਦੌਰਾਨ ਬਿਜਲੀ ਅਧਿਕਾਰੀਆਂ ਨੇ ਸੀਐਮਡੀ ਡਾ. ਬਸੰਤ ਗਰਗ ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਦੇ ਦੌਰੇ ਮੌਕੇ ਕੋਲੇ ਦੀ ਸਥਿਤੀ, ਬਾਇਲਰ ਦਾ ਮੁਆਇਨਾ ਕਰਨ ਦੇ ਨਾਲ ਨਾਲ ਟਰਬਾਈਂਨ ਸਮੇਤ ਕੰਟਰੋਲ ਰੂਮ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ।

ਉਪਰੰਤ ਬਿਜਲੀ ਅਧਿਕਾਰੀਆਂ ਵਲੋਂ ਸੀਐਮਡੀ ਡਾ. ਬਸੰਤ ਗਰਗ ਵਲੋਂ 66 ਕੇਵੀ ਬਡਬਰ ਗਰਿੱਡ ਸਬ-ਸਟੇਸ਼ਨ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਕਤ ਸਬ ਸਟੇਸ਼ਨ ਸਾਲ 2009 ਵਿੱਚ 12.5 ਐਮਵੀਏ ਦਾ ਇੱਕ ਪਾਵਰ ਟ੍ਰਾਂਸਫਾਰਮਰ ਨਾਲ ਚਾਲੂ ਕੀਤਾ ਗਿਆ ਸੀ। ਇਹ ਗਰਿੱਡ 220 ਕੇਵੀ ਧਨੌਲਾ ਸਬ-ਸਟੇਸ਼ਨ ਤੋਂ 12 ਕਿਲੋਮੀਟਰ ਲੰਬੀ 66 ਕੇਵੀ ਸਿੰਗਲ-ਸਰਕਟ ਲਾਈਨ ਰਾਹੀਂ ਬਿਜਲੀ ਪ੍ਰਾਪਤ ਕਰਦਾ ਹੈ, ਜੋ ਇਸ ਸਮੇਂ ਲਗਭਗ 60 ਫੀਸਦੀ ਲੋਡ ’ਤੇ ਚੱਲ ਰਹੀ ਹੈ। ਬਿਜਲੀ ਦੀ ਲਗਾਤਾਰ ਵਧ ਰਹੀ ਮੰਗ ਨੂੰ ਦੇਖਦਿਆਂ ਸਾਲ 2015 ਵਿੱਚ ਗਰਿੱਡ ਵਿਖੇ ਵਾਧੂ 12.5 ਐਮਵੀਏ ਪਾਵਰ ਟ੍ਰਾਂਸਫਾਰਮਰ ਸਥਾਪਤ ਕੀਤਾ ਗਿਆ ਸੀ। ਮੌਜੂਦਾ ਸਮੇਂ ਦੋਵੇਂ ਟ੍ਰਾਂਸਫਾਰਮਰ ਲਗਭਗ 80 ਫੀਸਦੀ ਲੋਡ ’ਤੇ ਚੱਲ ਰਹੇ ਹਨ। ਉਹਨਾਂ ਹੋਰ ਦੱਸਿਆ ਕਿ ਬਡਬਰ ਗਰਿੱਡ ਤੋਂ ਚਾਰ ਨਾਨ-ਏਪੀ ਫੀਡਰਾਂ ਰਾਹੀਂ ਬਡਬਰ, ਭੂਰੇ, ਕੁੱਬੇ, ਭੈਣੀ ਮਹਿਰਾਜ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਖੇਤਰ ਲਈ 9 ਏਪੀ (ਖੇਤੀਬਾੜੀ) ਫੀਡਰ ਵੀ ਇਸ ਗਰਿੱਡ ਤੋਂ ਚਲਾਏ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਨੂੰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਭਵਿੱਖ ਵਿੱਚ ਵਧਦੀ ਮੰਗ ਨੂੰ ਪੂਰਾ ਕਰਨ ਅਤੇ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਧਾਉਣ ਲਈ ਟ੍ਰਾਂਸਫਾਰਮਰ ਨੰਬਰ-1 ਦੀ ਸਮਰੱਥਾ 12.5 ਐਮਵੀਏ ਤੋਂ ਵਧਾ ਕੇ 20 ਐਮਵੀਏ ਕਰਨ ਦੀ ਤਜਵੀਜ਼ ’ਤੇ ਕੰਮ ਚੱਲ ਰਿਹਾ ਹੈ ਅਤੇ ਇਹ ਕਾਰਜ ਜਲਦ ਮੁਕੰਮਲ ਹੋਣ ਦੀ ਉਮੀਦ ਹੈ।

ਸ੍ਰੀ ਬਸੰਤ ਗਰਗ ਵਲੋਂ ਆਪਣੇ ਦੌਰੇ ਉਪਰੰਤ ਸਮੂਹ ਚੀਫ਼ ਇੰਜੀਨੀਅਰ ਅਤੇ ਇੰਜ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਰਿੱਡ ਦੀ ਸਮਰੱਥਾ ਵਧਾਉਣ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ, ਤਾਂ ਜੋ ਸੂਬੇ ਦੇ ਘਰੇਲੂ ਅਤੇ ਖੇਤੀਬਾੜੀ ਖੇਤਰ ਵਿੱਚ ਵਧ ਰਹੀ ਬਿਜਲੀ ਦੀ ਮੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪੀਐਸਪੀਸੀਐਲ ਵੱਲੋਂ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

 

ਡੱਬੀ – ਬਿਜਲੀ ਅਧਿਕਾਰੀ ਖੇਤੀਬਾੜੀ ਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਅਤੇ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ- ਡਾ. ਬਸੰਤ ਗਰਗ

ਸੀਐਮਡੀ ਸ੍ਰੀ ਬਸੰਤ ਗਰਗ ਨੇ ਗਰਿੱਡ ਦੀ ਮੌਜੂਦਾ ਸਥਿਤੀ, ਟ੍ਰਾਂਸਫਾਰਮਰਾਂ ਦੀ ਲੋਡਿੰਗ, ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਵਿੱਖੀ ਸਮਰੱਥਾ ਵਾਧੇ ਦੀਆਂ ਯੋਜਨਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲੈਣ ਤੋਂ ਬਾਦ ਫੀਲਡ ਅਧਿਕਾਰੀਆਂ ਵੱਲੋਂ ਬਿਜਲੀ ਸਪਲਾਈ ਨੂੰ ਸੁਚਾਰੂ ਅਤੇ ਭਰੋਸੇਯੋਗ ਬਣਾਈ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸ੍ਰੀ ਬਸੰਤ ਗਰਗ ਨੇ ਕਿਹਾ ਕਿ ਪੀਐਸਪੀਸੀਐਲ ਵੱਲੋਂ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉੰਨਾਂ ਬਿਜਲੀ ਅਧਿਕਾਰੀਆਂ ਨੂੰ ਖੇਤੀਬਾੜੀ ਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਅਤੇ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

Related Post