ਜ਼ੋਨ ਪਟਿਆਲਾ -2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼
ਪਟਿਆਲਾ ( ਅਨੁਰਾਗ ਸ਼ਰਮਾ )
ਜ਼ੋਨ ਪਟਿਆਲਾ -2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼
ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਸਤਵਿੰਦਰ ਸਿੰਘ (ਕ੍ਰਿਕਟ ਇੰਚਾਰਜ, ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ।ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ।ਟੂਰਨਾਮੈਂਟ ਦੇ ਪਹਿਲੇ ਮੈਚ ਵਿੱਚ ਰੈਡਕਲੀਫ ਸਕੂਲ ਦੀ ਟੀਮ ਨੇ ਸ੍ਰੀ ਗੁਰੁ ਹਰਿਿਕ੍ਰਸ਼ਨ ਪਬਲਿਕ ਸਕੂਲ ਦੀ ਟੀਮ ਨੂੰ ਹਰਾਇਆ। ਦੂਜੇ ਮੈਚ ਦੌਰਾਨ ਸ.ਸ.ਸ.ਸ. ਸ਼ੇਰਮਾਜਰਾ ਦੀ ਟੀਮ ਨੇ ਸ.ਹ.ਸ. ਅਨਾਰਦਾਨਾ ਸਕੂਲ ਦੀ ਟੀਮ ਨੂੰ ਹਰਾਇਆ।ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਪਰਵੀਨ ਕੁਮਾਰ ਸ੍ਰੀਮਤੀ ਜ਼ਾਹਿਦਾ ਕੁਰੈਸ਼ੀ, ਸ੍ਰੀਮਤੀ ਸੰਦੀਪ ਕੌਰ, ਸ੍ਰੀ ਹਰਦੇਵ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ (ਪ੍ਰੈਸ ਇੰਚਾਰਜ) ਮੌਜੂਦ ਸਨ