ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਟਿਆਲਾ ਸ਼ਹਿਰ ਦੀ ਕਰੋੜਾਂ ਰੁਪਏ ਲਗਾਕੇ ਨੁਹਾਰ ਬਦਲੀ : ਵਿਧਾਇਕ ਅਜੀਤ ਪਾਲ ਕੋਹਲੀ


2027 ਵਿਚ ਮੁੜ ਆਪ ਦੀ ਸਰਕਾਰ ਪੰਜਾਬ ਵਿਚ ਬਣੇਗੀ
ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਨਕਾਰ ਚੁਕੇ ਹਨ
ਪਟਿਆਲਾ, 13 ਅਗਸਤ : ਅਨੁਰਾਗ ਸ਼ਰਮਾ,
ਪਟਿਆਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਰਾਹੀਂ ਸ਼ਹਿਰ ਦੀ ਨੁਹਾਰ ਬਦਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਕੋਹਲੀ ਨੇ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਧਾਮੋਮਾਜਰਾ ਵਿਖੇ ਵਾਰਡ ਨੰਬਰ 60 ਵਿਚ ਡੇਢ ਕਿਲੋਮੀਟਰ ਦੀਆਂ ਸੜਕਾਂ ਜੋਕਿ ਪਿਛਲੇ ਲੰਬੇ ਸਮੇ ਤੋ ਕੱਚੀਆਂ ਸਨ, ਦਾ ਉਦਘਾਟਨ ਕਰਨ ਦੌਰਾਨ ਕੀਤਾ। ਇਸ ਮੌਕੇ ਉਨਾ ਨਾਲ ਵਾਰਡ ਇੰਚਾਰਜ ਰੁਪਿੰਦਰ ਸਿੰਘ ਕੋਚ ਵੀ ਮੌਜੂਦ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਪਟਿਆਲਾ ਦੇ ਇਤਿਹਾਸਕ ਅਤੇ ਵਿਰਾਸਤੀ ਸਰੂਪ ਨੂੰ ਹੋਰ ਸੁੰਦਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਪਾਰਕਾਂ, ਸਫ਼ਾਈ, ਸੁੰਦਰੀਕਰਨ ਅਤੇ ਹੋਰ ਜ਼ਰੂਰੀ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕ ਭਲਾਈ ਅਤੇ ਵਿਕਾਸ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਟਿਆਲਾ ਸ਼ਹਿਰ ਵਿੱਚ ਆਉਣ ਵਾਲੇ ਸਮੇਂ ਦੌਰਾਨ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ, ਜਿਸਦਾ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਦੇਖ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਦਾ ਭਰੋਸਾ ਗੁਆ ਚੁੱਕੀਆਂ ਹਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਲੋਕਾਂ ਦੇ ਵਿਚ ਰਹਿ ਕੇ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਿਹਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

