ਪੰਜਾਬ ਪੁਲਿਸ ਦੇ DSP ਦਿਲਪ੍ਰੀਤ ਸਿੰਘ ਨੂੰ ਜਿੰਮ ਕਰਦੇ ਸਮੇਂ ਪਿਆ ਦਿਲ ਦਾ ਦੌਰਾ, ਮੌਤ

ਲੁਧਿਆਣਾ: ਪੰਜਾਬ ਪੁਲਿਸ ਦੇ DSP ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਮੌਜੂਦਾ ਸਮੇਂ ਖਨੌਰੀ ਬਾਰਡਰ ਉਪਰ ਡਿਊਟੀ ਲੱਗੀ ਹੋਈ। ਉਹ ਲੁਧਿਆਣਾ ਦਾ ਰਹਿਣ ਵਾਲਾ ਦਸਿਆ ਜਾ ਰਿਹਾ। ਸੂਚਨਾ ਮੁਤਾਬਕ ਬੀਤੇ ਕੱਲ ਉਹ ਫਿਰੋਜ਼ਪੁਰ ਰੋਡ ’ਤੇ ਸਥਿਤ ਪਾਰਕ ਪਲਾਜ਼ਾ ਹੋਟਲ ’ਚ ਜਿੰਮ ਕਰ ਰਿਹਾ ਸੀ। ਅਚਾਨਕ ਕਸਰਤ ਕਰਦੇ ਸਮੇਂ ਉਹ ਅਚਾਨਕ ਜ਼ਮੀਨ ’ਤੇ ਡਿੱਗ ਗਿਆ ਅਤੇ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਡੀਐਸਪੀ ਦੀ ਮੌਤ ’ਤੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦੁੱਖ ਪ੍ਰਗਟਾਇਆ ਹੈ।

Related Post