ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਆਰਮੀ ਅਤੇ ਬੁੱਢਾ ਦਲ ਸਕੂਲ ਅਵੱਲ

ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਆਰਮੀ ਅਤੇ ਬੁੱਢਾ ਦਲ ਸਕੂਲ ਅਵੱਲ

ਪਟਿਆਲਾ (ਅਨੁਰਾਗ ਸ਼ਰਮਾ

ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਆਰਮੀ ਅਤੇ ਬੁੱਢਾ ਦਲ ਸਕੂਲ ਅਵੱਲ
ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਆਰਮੀ ਅਤੇ ਬੁੱਢਾ ਦਲ ਸਕੂਲ ਅਵੱਲ

)-ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਸ਼ਾਲੂ ਮਹਿਰਾਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰਜਨੀਸ਼ ਗੁਪਤਾ (ਪ੍ਰਧਾਨਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਸਤਵਿੰਦਰ ਸਿੰਘ (ਕ੍ਰਿਕਟ ਇੰਚਾਰਜਪਟਿਆਲਾ-2) ਦੀ ਅਗਵਾਈ ਵਿੱਚ ਜ਼ੋਨ ਪਟਿਆਲਾ-ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਸਾਰੇ ਮੈਚ ਬਹੁਤ ਹੀ ਰੋਮਾਂਚਕ ਰਹੇ। ਅੰਡਰ-14 ਲੜਕਿਆਂ ਦੇ ਟੂਰਨਾਮੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਟੂਰਨਾਮੈਂਟ ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾਸਕੂਲ ਆਫ਼ ਐਮੀਨੈਂਸ ਫੀਲਖਾਨਾ ਨੇ ਦੂਜਾ ਅਤੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਤੀਜਾ ਸਥਾਨ ਹਾਸਲ ਕੀਤਾ। ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ) ਨੇ ਦੱਸਿਆ ਕਿ ਇਸ ਵਾਰ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ ਅਤੇ ਲਾਜ਼ਵਾਬ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀਮਤੀ ਯਾਦਵਿੰਦਰ ਕੌਰਸ੍ਰੀਮਤੀ ਮਮਤਾ ਰਾਣੀਸ੍ਰੀ ਪਰਵੀਨ ਕੁਮਾਰਸ੍ਰੀਮਤੀ ਜ਼ਾਹਿਦਾ ਕੁਰੈਸ਼ੀਸ੍ਰੀਮਤੀ ਸੰਦੀਪ ਕੌਰਸ੍ਰੀ ਹਰਦੇਵ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ (ਪ੍ਰੈਸ ਇੰਚਾਰਜ) ਮੌਜੂਦ ਸਨ।

Related Post