ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ: ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ 17 ਅਗਸਤ: ਅਨੁਰਾਗ ਸ਼ਰਮਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਬਲੋਵਾਲ ਵਿਖੇ ਚੱਲ ਰਹੇ ਸੜਕ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਡੇਅਰੀ ਫਾਰਮਾਂ ਨੂੰ ਜਲਦ ਤੋਂ ਜਲਦ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਬਲੋਵਾਲ ਵਿਖੇ ਡੇਅਰੀ ਫਾਰਮਰਜ਼ ਨੂੰ ਤਬਦੀਲ ਕਰਨ ਲਈ ਬੁਨਿਆਦੀ ਸਹੂਲਤਾਂ ਦਾ ਵਿਕਾਸ ਕਰਨਾ ਜ਼ਰੂਰੀ ਹੈ। ਇਸ ਦੇ ਮੱਦੇਨਜ਼ਰ ਸੜਕ ਦਾ ਕੰਮ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਡੇਅਰੀ ਫਾਰਮਰਜ਼ ਨੂੰ ਉੱਥੇ ਤਬਦੀਲ ਕਰਨ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਮਾਣ ਕਾਰਜ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵੱਤਾ ਦੇ ਨਾਲ-ਨਾਲ ਸਮੇਂ ਸਿਰ ਮੁਕੰਮਲ ਹੋਣ ਨੂੰ ਵੀ ਯਕੀਨੀ ਬਣਾਉਣ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਡੇਅਰੀ ਫਾਰਮਾਂ ਨੂੰ ਨਿਰਧਾਰਤ ਸਥਾਨ ’ਤੇ ਤਬਦੀਲ ਕਰਨ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ, ਆਵਾਜਾਈ ਅਤੇ ਵਾਤਾਵਰਣ ਨਾਲ ਸਬੰਧਤ ਸਮੱਸਿਆਵਾਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦਿਸ਼ਾ ਵਿੱਚ ਅਬਲੋਵਾਲ ਵਿਖੇ ਡੇਅਰੀ ਫਾਰਮਰਜ਼ ਨੂੰ ਤਬਦੀਲ ਕਰਨਾ ਵੀ ਇੱਕ ਅਹਿਮ ਕਦਮ ਹੈ।ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਣਯੋਗ ਕੋਰਟ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਅਬਲੋਵਾਲ ਵਿਖੇ ਲੋੜੀਂਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਮੁਕੰਮਲ ਹੋਣ ਉਪਰੰਤ ਡੇਅਰੀ ਫਾਰਮਰਜ਼ ਨੂੰ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਕਾਰਵਾਈ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਇਸ ਮਾਮਲੇ ਦਾ ਜਲਦ ਹੱਲ ਕੀਤਾ ਜਾ ਸਕੇ।

ਗੌਰਤਲਬ ਹੈ ਕਿ ਹਾਈ ਕੋਰਟ ਵੱਲੋਂ ਨਗਰ ਨਿਗਮ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਸੜਕ ਦਾ ਕੰਮ ਪੂਰਾ ਹੋਣ ਉਪਰੰਤ ਡੇਅਰੀ ਮਾਲਕਾਂ ਨੂੰ ਡੇਅਰੀ ਸ਼ਿਫਟ ਕਰਨ ਲਈ ਕਿਹਾ ਜਾਵੇ। ਨਗਰ ਨਿਗਮ ਨੇ ਦੱਸਿਆ ਕਿ ਇਹ ਕੰਮ ਆਉਣ ਵਾਲੇ ਕੁਝ ਹਫਤਿਆਂ ‘ਚ ਪੂਰਾ ਹੋਣ ਦੀ ਉਮੀਦ ਹੈ।

ਇਸ ਮੌਕੇ ਨਗਰ ਨਿਗਮ ਦੇ ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਅਬਲੋਵਾਲ ਵਿਖੇ ਚੱਲ ਰਹੇ ਕੰਮਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ ਅਤੇ ਸਬੰਧਤ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵੀ ਜਾਣੂ ਕਰਵਾਇਆ ਗਿਆ।

Related Post