ਜ਼ੋਨਲ ਬਾਸਕਟਬਾਲ ਟੂਰਨਾਮੈਂਟ ਵਿੱਚ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਨੇ ਗੱਡੇ ਜਿੱਤ ਦੇ ਝੰਡੇ

(ਪਟਿਆਲਾ)- ਅਨੁਰਾਗ ਸ਼ਰਮਾ

ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਜ਼ੋਨਲ ਬਾਸਕਟਬਾਲ ਟੂਰਨਾਮੈਂਟ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਹ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ), ਸ੍ਰੀ ਬਜਰੰਗ (ਬਾਸਕਟਬਾਲ ਕੋਚ), ਸ੍ਰੀਮਤੀ ਬਲਜਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਅੰਮ੍ਰਿਤਪਾਲ ਅਤੇ ਸ੍ਰੀਮਤੀ ਰੀਨਾ ਸ਼ੀਤਲ ਦੀ ਸੁਚੱਜੀ ਅਗਵਾਈ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਵਿਚਕਾਰ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ। ਅੰਡਰ-14 (ਲੜਕਿਆਂ) ਦੇ ਵਰਗ ਵਿੱਚ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਯਾਦਵਿੰਦਰਾ ਪਬਲਿਕ ਸਕੂਲ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 (ਲੜਕਿਆਂ) ਦੇ ਵਰਗ ਵਿੱਚ ਆਰਮੀ ਪਬਲਿਕ ਸਕੂਲ ਨੇ ਪਹਿਲਾ ਸਥਾਨ, ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਦੂਜਾ ਸਥਾਨ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਖੇਡ ਸਮਾਗਮ ਮੌਕੇ ਸ੍ਰੀਮਤੀ ਸਿਮਰਨ ਕੌਰ, ਸ੍ਰੀ ਯਸ਼ਦੀਪ ਸਿੰਘ ਵਾਲੀਆ, ਸ਼੍ਰੀਮਤੀ ਮਮਤਾ ਰਾਣੀ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਪਰਦੀਪ ਕੁਮਾਰ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਰਵਿੰਦਰਪਾਲ ਕੌਰ, ਸ੍ਰੀ ਜਸਦੇਵ ਸਿੰਘ, ਸ੍ਰੀ ਗੁਰਦੀਪ ਸਿੰਘ, ਸ੍ਰੀ ਐੱਸ.ਪੀ. ਸਿੰਘ, ਸ੍ਰੀਮਤੀ ਕਿਰਨਜੀਤ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਜ਼ਾਹੀਦਾ ਕੁਰੈਸ਼ੀ, ਸ੍ਰੀਮਤੀ ਸੁਮਨ ਕੁਮਾਰੀ, ਸ੍ਰੀ ਵਿਜੈ ਕੁਮਾਰ ਅਤੇ ਪ੍ਰੈੱਸ ਇੰਚਾਰਜ ਸ੍ਰੀ ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਪ੍ਰਬੰਧਕਾਂ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦੇ ਹੋਏ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Related Post