ਸਕੂਲ ਆਫ ਐਮੀਂਨੈਸ ਫੀਲਖਾਨਾ ਨੇ ਜ਼ੋਨਲ ਕੁਰਾਸ਼ ਅਤੇ ਜੂਡੋ ਵਿੱਚ ਜਿੱਤੇ 19 ਗੋਲਡ ਅਤੇ 4 ਸਿਲਵਰ ਮੈਡਲ

(ਪਟਿਆਲਾ)- ਅਨੁਰਾਗ ਸ਼ਰਮਾ
ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਜ਼ੋਨਲ ਜੂਡੋ ਅਤੇ ਕੁਰਾਸ਼ ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿਖੇ ਸਫ਼ਲਤਾਪੂਰਵਕ ਸੰਪੰਨ ਹੋਇਆ। ਇਹ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ), ਸ੍ਰੀਮਤੀ ਮਮਤਾ ਰਾਣੀ, ਸ੍ਰੀ ਮੋਂਟੀ (ਜੂਡੋ ਕੋਚ, ਖੇਡ ਵਿਭਾਗ)ਅਤੇ ਡਾ. ਮਨਦੀਪ ਕੁਮਾਰ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਦੌਰਾਨ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੇ ਖਿਡਾਰੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕੁੱਲ 19 ਗੋਲਡ ਅਤੇ 4 ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਟੂਰਨਾਮੈਂਟ ਦੇ ਸੁਚੱਜੇ ਸੰਚਾਲਨ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਵਿਸ਼ੇਸ਼ ਤੌਰ ‘ਤੇ ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਕਿਰਨਜੀਤ ਕੌਰ, ਸ੍ਰੀਮਤੀ ਰਵਿੰਦਰਪਾਲ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਰਾਜਵਿੰਦਰ ਕੌਰ ਸ੍ਰੀ ਜਸਦੇਵ ਸਿੰਘ, ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀ ਮਲਕੀਤ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ (ਪ੍ਰੈੱਸ ਇੰਚਾਰਜ) ਸਮੇਤ ਹੋਰ ਅਧਿਆਪਕ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਅੰਤ ਵਿੱਚ ਟੂਰਨਾਮੈਂਟ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਇਸੇ ਤਰ੍ਹਾਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ।

