ਜ਼ੋਨ ਪਟਿਆਲਾ-2 ਦੀਆਂ ਜ਼ੋਨਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

ਜ਼ੋਨ ਪਟਿਆਲਾ-2 ਦੀਆਂ ਜ਼ੋਨਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

ਜ਼ੋਨ ਪਟਿਆਲਾ-2 ਦੀਆਂ ਜ਼ੋਨਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ
ਜ਼ੋਨ ਪਟਿਆਲਾ-2 ਦੀਆਂ ਜ਼ੋਨਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

21 ਅਗਸਤ, ਪਟਿਆਲਾ ਅਨੁਰਾਗ ਸ਼ਰਮਾ 

ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਵੱਖ-ਵੱਖ ਖੇਡਾਂ ਦਾ ਜ਼ੋਨਲ ਟੂਰਨਾਮੈਂਟ ਬਹੁਤ ਹੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਸੰਪੰਨ ਹੋ ਗਿਆ। ਇਹ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ) ਦੀ ਯੋਗ ਅਗਵਾਈ ਹੇਠ ਸਫ਼ਲਤਾਪੂਰਵਕ ਕਰਵਾਇਆ ਗਿਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਵਰਗਾਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਹੈਂਡਬਾਲ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਨੇ ਪਹਿਲਾ, ਐੱਸ.ਡੀ.ਐੱਸ.ਈ. ਸਕੂਲ ਨੇ ਦੂਜਾ ਅਤੇ ਦਿ ਬ੍ਰਿਟਿਸ਼ ਕੋ-ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਹੈਂਡਬਾਲ ਅੰਡਰ-17 ਲੜਕਿਆਂ ਵਿੱਚ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਨੇ ਪਹਿਲਾ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਨੇ ਦੂਜਾ ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੈਂਡਬਾਲ ਅੰਡਰ-19 ਲੜਕਿਆਂ ਦੇ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਗਾਂਧੀ ਨਗਰ ਨੇ ਦੂਜਾ ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲਾਅਨ ਟੈਨਿਸ ਦੇ ਮੁਕਾਬਲਿਆਂ ਵਿੱਚ ਅੰਡਰ-14 ਲੜਕਿਆਂ ‘ਚੋਂ ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਦਿ ਬ੍ਰਿਟਿਸ਼ ਕੋ-ਐਡ ਸਕੂਲ ਨੇ ਦੂਜਾ ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਵਿੱਚ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਨੇ ਪਹਿਲਾ, ਆਰਮੀ ਪਬਲਿਕ ਸਕੂਲ ਨੇ ਦੂਜਾ ਅਤੇ ਦਿ ਬ੍ਰਿਟਿਸ਼ ਕੋ-ਐਡ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਲਾਅਨ ਟੈਨਿਸ ਅੰਡਰ-19 ਲੜਕਿਆਂ ਵਿੱਚ ਦਿ ਬ੍ਰਿਟਿਸ਼ ਕੋ-ਐਡ ਸਕੂਲ ਨੇ ਪਹਿਲਾ, ਬੁੱਢਾ ਦਲ ਪਬਲਿਕ ਸਕੂਲ ਨੇ ਦੂਜਾ ਅਤੇ ਯਾਦਵਿੰਦਰਾ ਪਬਲਿਕ ਸਕੂਲ ਨੇ ਤੀਜਾ ਸਥਾਨ ਜਿੱਤਿਆ। ਬਾਸਕਟਬਾਲ ਅੰਡਰ-14 ਲੜਕਿਆਂ ਦੇ ਫਸਵੇਂ ਮੁਕਾਬਲੇ ਵਿੱਚ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਪਹਿਲਾ, ਆਰਮੀ ਪਬਲਿਕ ਸਕੂਲ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਦੀ ਸਮਾਪਤੀ ਮੌਕੇ ਪ੍ਰਧਾਨ ਡਾ. ਰਜਨੀਸ਼ ਗੁਪਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਜ਼ੋਨਲ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲੈ ਕੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਖੇਡ ਭਾਵਨਾ ਦਾ ਸਬੂਤ ਦਿੱਤਾ ਹੈ। ਇਸ ਮੌਕੇ ਜ਼ੋਨਲ ਸਕੱਤਰ ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਜਾਣਕਾਰੀ ਦਿੱਤੀ ਕਿ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਜ਼ੋਨ ਪਟਿਆਲਾ ਦੇ ਸਮੂਹ ਸਕੂਲਾਂ ਨੇ ਪ੍ਰਬੰਧਾਂ ‘ਤੇ ਪੂਰੀ ਤਸੱਲੀ ਤੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀ ਸਤਵਿੰਦਰ ਸਿੰਘ, ਸ੍ਰੀਮਤੀ ਕਿਰਨਜੀਤ ਕੌਰ, ਸ੍ਰੀ ਜਸਦੇਵ ਸਿੰਘ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਗਗਨਦੀਪ ਸਿੰਘ, ਸ੍ਰੀ ਅਨਿਲ ਕੁਮਾਰ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਪਰਦੀਪ ਕੁਮਾਰ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਬਲਜਿੰਦਰ ਕੌਰ, ਸ੍ਰੀਮਤੀ ਰਵਿੰਦਰਪਾਲ ਕੌਰ, ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਜ਼ਾਹੀਦਾ ਕੁਰੈਸ਼ੀ, ਸ੍ਰੀਮਤੀ ਸੁਮਨ ਕੁਮਾਰੀ, ਸ੍ਰੀ ਬਜਰੰਗ ਅਤੇ ਸ੍ਰੀ ਮਨਪ੍ਰੀਤ ਸਿੰਘ ਸ਼ੇਰਮਾਜਰਾ (ਪ੍ਰੈਸ ਇੰਚਾਰਜ) ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Related Post