ਲਾਅਨ ਟੈਨਿਸ ਵਿੱਚ ਬ੍ਰਿਟਿਸ਼, ਵਾਈ.ਪੀ.ਐੱਸ. ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਸਕੂਲਾਂ ਦਾ ਦਬਦਬਾ

ਪਟਿਆਲਾ: ਅਨੁਰਾਗ ਸ਼ਰਮਾ, 23 ਅਗਸਤ

ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਜ਼ੋਨਲ ਲਾਅਨ ਟੈਨਿਸ ਟੂਰਨਾਮੈਂਟ ਆਰਮੀ ਕੈਂਟ ਪਟਿਆਲਾ ਵਿਖੇ ਕਰਵਾਇਆ ਗਿਆ। ਇਹ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ) ਅਤੇ ਗਗਨਦੀਪ ਸਿੰਘ (ਲਾਅਨ ਟੈਨਿਸ ਕੋਚ) ਦੀ ਦੇਖ-ਰੇਖ ਤੇ ਸੁਚੱਜੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ। ਟੂਰਨਾਮੈਂਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ-ਐੱਡ ਸਕੂਲ ਨੇ ਦੂਜਾ ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਵਰਗ ਵਿੱਚ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਨੇ ਪਹਿਲਾ, ਆਰਮੀ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼ ਕੋ-ਐੱਡ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ਵਿੱਚ ਦਾ ਬ੍ਰਿਟਿਸ਼ ਕੋ-ਐੱਡ ਸਕੂਲ ਨੇ ਪਹਿਲਾ ਸਥਾਨ ਝਟਕਿਆ, ਜਦਕਿ ਬੁੱਢਾ ਦਲ ਪਬਲਿਕ ਸਕੂਲ ਦੂਜੇ ਅਤੇ ਯਾਦਵਿੰਦਰਾ ਪਬਲਿਕ ਸਕੂਲ ਤੀਜੇ ਸਥਾਨ ‘ਤੇ ਰਿਹਾ। ਲੜਕਿਆਂ ਦੇ ਫਾਈਨਲ ਮੁਕਾਬਲੇ ਦੌਰਾਨ ਮੇਜਰ ਰਾਜਪ੍ਰੀਤ ਔਲਖ (ਸੇਵਾਮੁਕਤ) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਮੌਜੂਦਗੀ ਨੇ ਨੌਜਵਾਨ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਅਤੇ ਨਵਾਂ ਜੋਸ਼ ਭਰ ਦਿੱਤਾ। ਇਸ ਖੇਡ ਸਮਾਗਮ ਮੌਕੇ ਪ੍ਰਬੰਧਕਾਂ ਅਤੇ ਕੋਚਾਂ ਤੋਂ ਇਲਾਵਾ ਸ੍ਰੀ ਭਗਵਤੀ, ਸ੍ਰੀ ਅਨਿਲ ਕੁਮਾਰ, ਸ੍ਰੀ ਸਤਵਿੰਦਰ ਸਿੰਘ, ਸ੍ਰੀਮਤੀ ਕਿਰਨਜੀਤ ਕੌਰ, ਸ੍ਰੀ ਜਸਦੇਵ ਸਿੰਘ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਯਸ਼ਦੀਪ ਸਿੰਘ ਵਾਲੀਆ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਯਾਦਵਿੰਦਰ ਕੌਰ ਅਤੇ ਸ੍ਰੀ ਮਨਪ੍ਰੀਤ ਸਿੰਘ ਸ਼ੇਰਮਾਜਰਾ (ਪ੍ਰੈੱਸ ਇੰਚਾਰਜ) ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Related Post