ਜ਼ੋਨਲ ਫੁੱਟਬਾਲ ਟੂਰਨਾਮੈਂਟ ਵਿੱਚ ਸ.ਮਿ.ਸ. ਖੇੜੀ ਗੁੱਜਰਾਂ ਨੇ ਹਾਸਲ ਕੀਤਾ ਤੀਜਾ ਸਥਾਨ

ਪਟਿਆਲਾ: 25 ਅਗਸਤ, ਸਵੀਤਾ ਸ਼ਰਮਾ,
ਪੰਜਾਬ ਸਕੂਲ ਖੇਡਾਂ 2026-27 ਤਹਿਤ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ੋਨ ਪਟਿਆਲਾ-2 ਦਾ ਅੰਡਰ-14 (ਲੜਕੀਆਂ) ਜ਼ੋਨਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਹ ਟੂਰਨਾਮੈਂਟ ਜ਼ੋਨਲ ਪ੍ਰਧਾਨ ਡਾ. ਰਜਨੀਸ਼ ਗੁਪਤਾ, ਸਕੱਤਰ ਸ੍ਰੀ ਬਲਵਿੰਦਰ ਸਿੰਘ ਜੱਸਲ, ਵਿੱਤ ਸਕੱਤਰ ਸ੍ਰੀ ਬਲਕਾਰ ਸਿੰਘ, ਸ੍ਰੀ ਅਨਿਲ ਕੁਮਾਰ, ਸ੍ਰੀ ਸੰਦੀਪ ਸਿੰਘ ਅਤੇ ਸ੍ਰੀ ਅਜੈ ਕੁਮਾਰ ਦੀ ਸੁਚੱਜੀ ਅਗਵਾਈ ਹੇਠ ਸੰਪੰਨ ਹੋਇਆ। ਇਸ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੀ ਟੀਮ ਨੇ ਪੀ.ਟੀ.ਆਈ. ਸ੍ਰੀਮਤੀ ਮਮਤਾ ਰਾਣੀ ਦੀ ਅਗਵਾਈ ਹੇਠ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੀ ਟੀਮ ਵਿੱਚ ਖਿਡਾਰਨਾਂ ਆਂਚਲ, ਆਰੂਸ਼ੀ, ਪ੍ਰੀਤੀ ਕੁਮਾਰੀ, ਸੰਧਿਆ, ਜਸਮੀਨ ਕੌਰ, ਲਵਨਪ੍ਰੀਤ ਕੌਰ, ਜਸਮੀਨ ਕੌਰ, ਬਲਜੋਤ ਕੌਰ, ਮੋਨਾਲੀ ਕੁਮਾਰੀ, ਜਸਮੀਤ ਕੌਰ, ਮਹਿਕ ਸਿੰਘ, ਰੁਪਿੰਦਰ ਕੌਰ, ਸੀਰਤ ਕੌਰ, ਆਭਾ ਯਾਦਵ ਅਤੇ ਸੁਨਾਲੀ ਸ਼ਾਮਲ ਸਨ। ਖਿਡਾਰਨਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਹਾਜ਼ਰੀਨ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਪੀ.ਟੀ.ਆਈ. ਸ੍ਰੀਮਤੀ ਮਮਤਾ ਰਾਣੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਵਿਦਿਆਰਥਣਾਂ ਨੇ ਟੂਰਨਾਮੈਂਟ ਦੀ ਤਿਆਰੀ ਲਈ ਦਿਨ-ਰਾਤ ਕਰੜੀ ਮਿਹਨਤ ਅਤੇ ਅਨੁਸ਼ਾਸਨ ਦਾ ਪਾਲਣ ਕੀਤਾ ਸੀ, ਜਿਸ ਦੇ ਸਿੱਟੇ ਵਜੋਂ ਹੀ ਟੀਮ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।ਇਸ ਜਿੱਤ ਦੀ ਖੁਸ਼ੀ ਸਾਂਝੀ ਕਰਨ ਅਤੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਲਈ ਸ੍ਰੀ ਯਸ਼ਦੀਪ ਸਿੰਘ ਵਾਲੀਆ, ਸ੍ਰੀਮਤੀ ਜ਼ਾਹੀਦਾ ਕੁਰੈਸ਼ੀ, ਸ੍ਰੀ ਜਸਦੇਵ ਸਿੰਘ, ਸ੍ਰੀ ਸਤਵਿੰਦਰ ਸਿੰਘ, ਸ੍ਰੀਮਤੀ ਰਵਿੰਦਰਪਾਲ ਕੌਰ, ਸ੍ਰੀ ਪਰਦੀਪ ਕੁਮਾਰ, ਸ੍ਰੀ ਗੁਰਦੀਪ ਸਿੰਘ, ਮਿਸ ਸੰਦੀਪ ਕੌਰ ਅਤੇ ਪ੍ਰੈੱਸ ਇੰਚਾਰਜ ਸ੍ਰੀ ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

