ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਡਿਲਾਈਟ ਕਲੋਨੀ ਵਿਖੇ 50 ਲੱਖ ਦੀ ਲਾਗਤ ਵਾਲੀ ਸੜਕ ਦਾ ਉਦਘਾਟਨ

ਪਟਿਆਲਾ, 01 ਸਤੰਬਰ: ਅਨੁਰਾਗ ਸ਼ਰਮਾ
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਸ੍ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਡਿਲਾਈਟ ਕਲੋਨੀ ਵਿਖੇ 50 ਲੱਖ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਸਨ।
 ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਚ ਨਵੀਆਂ ਸੜਕਾਂ ਲਗਾਤਾਰ ਬਣਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਦੀ ਸੁਵਿਧਾ ਲਈ ਇਹ ਸੜਕਾਂ ਦਾ ਕੰਮ ਤੇਜ਼ੀ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਲਈ ਪਟਿਆਲਾ ਸ਼ਹਿਰ ਵਿੱਚ ਜਿਹੜੀਆਂ ਸੜਕਾਂ ਕਾਫੀ ਦੇਰ ਤੋਂ ਨਹੀਂ ਬਣੀਆਂ ਸਨ ਉਹ ਸੜਕਾਂ ਨੂੰ ਵੀ ਨਵੀਆਂ ਬਣਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਪ੍ਰੋਜੈਕਟਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ।
ਇਸ ਮੌਕੇ ਵਾਰਡ ਨੰਬਰ 50 ਦੇ ਐੱਮ ਸੀ ਹਰਮਨ ਸੰਧੂ, ਮਲੂਕ ਸਿੰਘ ,ਅਮਰੀਕ ਸਿੰਘ ਗਿਲ, ਕੁਲਵਿੰਦਰ ਸਿੰਘ ਢੱਲ, ਹਰਵਿੰਦਰ ਸਿੰਘ ਗਾਂਧੀ , ਮਨਦੀਪ ਖੰਨਾ , ਸੰਦੀਪ ਖੰਨਾ, ਗੁਰਪ੍ਰੀਤ ਸਿੰਘ , ਸੰਜੀਵ ਕੁਮਾਰ ਐਡਵੋਕੇਟ ਅਤੇ ਡਾ. ਅਰਜਨ ਚਾਵਲਾ ਮੌਜੂਦ ਰਹੇ ।

Related Post